ਦਸੂਹਾ: ਇਥੇ ਸੀਨੀਅਰ ਸਿਟੀਜ਼ਨ ਦੀਆਂ ਮੰਗਾਂ ਨੂੰ ਬੁਲੰਦ ਕਰਨ ਅਤੇ ਸਮਾਜ ਸੇਵੀ ਕਾਰਜਾਂ ਲਈ ਦਿ ਦਸੂਹਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ। ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਰਪ੍ਰਸਤ ਕਾਮਰੇਡ ਮਹਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਬੈਠਕ ਵਿੱਚ ਜਗਦੀਸ਼ ਸਿੰਘ ਸੋਹੀ ਨੂੰ ਸਰਬਸੰਮਤੀ ਨਾਲ ਪ੍ਰਧਾਨ, ਇਕਬਾਲ ਸਿੰਘ ਧਾਮੀ ਨੂੰ ਸਕੱਤਰ, ਫਕੀਰ ਸਿੰਘ ਸਹੋਤਾ ਤੇ ਗੌਤਮ ਰਿਸ਼ੀ ਨੂੰ ਮੀਤ ਪ੍ਰਧਾਨ, ਮਦਨ ਮੋਹਨ ਨੂੰ ਖਜ਼ਾਨਚੀ, ਸੁਰਿੰਦਰ ਸਿੰਘ ਬਸਰਾ ਨੂੰ ਜੁਆਇੰਟ ਸੈਕਟਰੀ, ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੂੰ ਮੁੱਖ ਸਲਾਹਕਾਰ ਅਤੇ ਮੈਡਮ ਸ਼ੀਤਲ ਕੌਰਨ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। -ਪੱਤਰ ਪ੍ਰੇਰਕ