ਛੁੱਟੀਆਂ ’ਚ ਵੀ ਖੁੱਲ੍ਹਣਗੇ ਸੇਵਾ ਕੇਂਦਰ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪਰੈਲ ਨੂੰ ਜ਼ਿਲ੍ਹੇ ਦੇ ਸਮੁੱਚੇ ਸੇਵਾ ਕੇਂਦਰ ਆਮ ਵਾਂਗ ਖੁੱਲ੍ਹੇ ਰਹਿਣਗੇ। ਨਾਗਰਿਕਾਂ ਦੀ ਸਹੂਲਤ ਲਈ ਇਹ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ...
Advertisement
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪਰੈਲ ਨੂੰ ਜ਼ਿਲ੍ਹੇ ਦੇ ਸਮੁੱਚੇ ਸੇਵਾ ਕੇਂਦਰ ਆਮ ਵਾਂਗ ਖੁੱਲ੍ਹੇ ਰਹਿਣਗੇ। ਨਾਗਰਿਕਾਂ ਦੀ ਸਹੂਲਤ ਲਈ ਇਹ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਪਹਿਲਾਂ 3 ਅਪਰੈਲ ਨੂੰ ਵੀ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸੇਵਾ ਕੇਂਦਰਾਂ ਵਿੱਚ ਕੰਮਕਾਜ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਰ ਸ਼ਨਿਚਰਵਾਰ ਨੂੰ ਨਿਯਮਿਤ ਤੌਰ ’ਤੇ ਖੁੱਲ੍ਹੇ ਰਹਿੰਦੇ ਹਨ ਅਤੇ ਐਤਵਾਰ ਵਾਲੇ ਦਿਨ ਵੀ ਕੁਝ ਚੁਣਵੇਂ ਸੇਵਾ ਕੇਂਦਰਾਂ ’ਤੇ ਸੇਵਾਵਾਂ ਜਾਰੀ ਰਹਿੰਦੀਆਂ ਹਨ।
Advertisement
Advertisement
×

