ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਅਕਤੂਬਰ
ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕਰਦਿਆਂ ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਤ 15 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜ ਦਿੱਤਾ ਗਿਆ ਹੈ, ਜੋ ਕਿ ਸੇਵਾ ਕੇਂਦਰਾਂ ਦੇ ਮਾਧਿਅਮ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੀਆਂ 15 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਨਾਲ ਜੋੜ ਦਿੱਤੀਆਂ ਗਈਆਂ ਹਨ। ਇਨ੍ਹਾਂ ਸੇਵਾਵਾਂ ਵਿੱਚ ਐੱਮਬੀਬੀਐੱਸ ਪਾਸ ਕਰਨ ਤੋਂ ਬਾਅਦ ਇੱਕ ਸਾਲ ਦੀ ਇੰਟਰਨਸ਼ਿਪ ਟ੍ਰੇਨਿੰਗ ਲਈ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਲਈ ਅਰਜ਼ੀ, ਹੋਰ ਸੇਵਾਵਾਂ ਤੇ ਸਹੂਲਤਾਂ ਸ਼ਾਮਲ ਹਨ।