DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਕ ਦੀ ਸੇਵਾ ਅਸਲ ਦੇਸ਼ ਭਗਤੀ: Gulab Chand Kataria

ਰਾਜਪਾਲ ਨੇ 560 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

  • fb
  • twitter
  • whatsapp
  • whatsapp
featured-img featured-img
ਰਾਜਪਾਲ ਗੁਲਾਬ ਚੰਦ ਕਟਾਰੀਆ ਵਿਦਿਆਰਥੀਆਂ ਨੂੰ ਡਿਗਰੀਆਂ ਦਿੰਦੇ ਹੋਏ।
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰਦਾਸਪੁਰ ਸਥਿਤ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਾਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ 560 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਵਿਦਿਆਰਥੀਆਂ ਦਾ ਵਿਦੇਸ਼ ਜਾ ਕੇ ਆਪਣੀ ਯੋਗਤਾ ਵਧਾਉਣਾ ਮਾੜਾ ਨਹੀਂ ਹੈ, ਪਰ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਵਾਪਸ ਆ ਕੇ ਆਪਣੇ ਦੇਸ਼ ਦੀ ਸੇਵਾ ਕਰਨਾ ਅਸਲੀ ਦੇਸ਼ ਭਗਤੀ ਹੈ।

Advertisement

ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਕਿਹਾ ਕਿ ਇਹ ਯੂਨੀਵਰਸਿਟੀ ਉਸ ਮਹਾਨ ਸ਼ਖ਼ਸੀਅਤ ਦੇ ਨਾਂ ’ਤੇ ਹੈ, ਜਿਨ੍ਹਾਂ ਨੇ ਅਤਿਵਾਦ ਦੇ ਦੌਰ ਵਿੱਚ ਸ਼ਾਂਤੀ ਸਥਾਪਿਤ ਕਰਨ ਲਈ ਵੱਡੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਸ਼ਲਾਘਾ ਕੀਤੀ ਕਿ ਬਹੁਤ ਹੀ ਘੱਟ ਸਮੇਂ ਵਿੱਚ ਯੂਨੀਵਰਸਿਟੀ ਨੇ ਲਗਪਗ ਸਾਰੀਆਂ ਜ਼ਰੂਰੀ ਫੈਕਲਟੀਜ਼ ਸ਼ੁਰੂ ਕਰ ਦਿੱਤੀਆਂ ਹਨ, ਜੋ ਵਿਦਿਆਰਥੀਆਂ ਦੇ ਰੁਜ਼ਗਾਰ ਅਤੇ ਯੋਗਤਾ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਯੂਨੀਵਰਸਿਟੀ ਨੂੰ ਅਜਿਹਾ ਮਾਹੌਲ ਸਿਰਜਣ ਲਈ ਪ੍ਰੇਰਿਤ ਕੀਤਾ ਜਿੱਥੇ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਕਮਾਈ ਵੀ ਕਰ ਸਕਣ, ਤਾਂ ਜੋ ਉਹ ਆਪਣੇ ਮਾਪਿਆਂ ਦਾ ਬੋਝ ਹਲਕਾ ਕਰ ਸਕਣ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ।

Advertisement

Advertisement
×