ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਅਕਤੂਬਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਸਥਾਨਕ ਕੇਂਦਰੀ ਜੇਲ੍ਹ ’ਚ ਜੇਲ੍ਹ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ 8 ਕੇਸਾਂ ਨੂੰ ਸੁਣਿਆ ਗਿਆ, ਜਿਨ੍ਹਾਂ ਵਿਚੋਂ 7 ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਜੇਲ੍ਹ ਦੇ ਸੁਪਰਡੈਂਟ ਨੂੰ ਹਦਾਇਤ ਕੀਤੀ ਗਈ ਕਿ ਜਿਨ੍ਹਾਂ ਕੇਸਾਂ ਦਾ ਨਿਪਟਾਰਾ ਹੋ ਚੁੱਕਿਆ ਹੈ, ਨਾਲ ਸਬੰਧਤ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਜਾਵੇ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐੱਮ) ਅਪਰਾਜਿਤਾ ਜੋਸ਼ੀ ਨੇ ਕਿਹਾ ਕਿ ਜੇਲ੍ਹ ਲੋਕ ਅਦਾਲਤ ਲਗਾਉਣ ਦਾ ਮਕਸਦ ਅੰਡਰ ਟਰਾਇਲ ਕੈਦੀਆਂ ਜਿਨ੍ਹਾਂ ਦੇ ਕੇਸ ਲੰਬੇ ਸਮੇਂ ਤੋਂ ਅਦਾਲਤਾਂ ਵਿਚ ਚੱਲ ਰਹੇ ਹਨ, ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਹੈ।