ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੱਤ ਕਾਬੂ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਦੌਰਾਨ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਕੁੱਲ 28.05...
Advertisement
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਦੌਰਾਨ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਕੁੱਲ 28.05 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ਹਿਰ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਗਏ ਜਿਸ ਦੌਰਾਨ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ 6 ਕੇਸ ਦਰਜ ਕੀਤੇ ਗਏ ਅਤੇ ਗ੍ਰਿਫ਼ਤਾਰੀਆਂ ਦੌਰਾਨ 28.05 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ 12 ਵਿਅਕਤੀਆਂ ਦੇ ਮੁੜ ਵਸੇਬੇ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Advertisement
Advertisement