ਸੱਤ ਰੋਜ਼ਾ ਗੁਰਮਤਿ ਕੈਂਪ
ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਗਿਆਨੀ ਮੇਵਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ 35ਵੇਂ ਸੱਤ ਰੋਜ਼ਾ ਕੈਂਪ ਦੇ ਚੌਥੇ ਦਿਨ ਸਮਾਗਮ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਕੀਤਾ। ਉਨ੍ਹਾਂ ਨੇ ਇਸ ਸੰਸਥਾ...
Advertisement
ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਗਿਆਨੀ ਮੇਵਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ 35ਵੇਂ ਸੱਤ ਰੋਜ਼ਾ ਕੈਂਪ ਦੇ ਚੌਥੇ ਦਿਨ ਸਮਾਗਮ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਕੀਤਾ। ਉਨ੍ਹਾਂ ਨੇ ਇਸ ਸੰਸਥਾ ਨੂੰ ‘ਸਿੱਖ ਕੌਮ ਦੀ ਯੂਨੀਵਰਸਿਟੀ’ ਕਹਿ ਕੇ ਨਿਵਾਜਿਆ। ਸਮਾਗਮ ਦੌਰਾਨ ਭਾਈ ਵਰਿਆਮ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾਕਟਰ ਜੋਗੇਸਵਰ ਸਿੰਘ ਇੰਚਾਰਜ ਸਿੱਖ ਇਤਿਹਾਸ ਰਿਸਰਚ ਬੋਰਡ ਸ਼੍ਰੋਮਣੀ ਕਮੇਟੀ, ਕਾਲਜ ਦੀ ਸਾਬਕਾ ਵਿਦਿਆਰਥਣ ਡਾ. ਰਮਨਦੀਪ ਕੌਰ ਆਦਿ ਵਿਦਵਾਨ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਕੀਰਤਨੀ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ। ਕਾਲਜ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਨੇ ਕਿਹਾ ਕਿ ਦੁਨਿਆਵੀ ਵਿੱਦਿਆ ਤੇ ਧਾਰਮਿਕ ਵਿਦਿਆ ਇੱਕੋ ਹੀ ਸਿੱਕੇ ਦੇ ਦੋ ਪਾਸੇ ਹਨ, ਇਨ੍ਹਾਂ ਵਿੱਚ ਸੰਤੁਲਨ ਬਣਾਈ ਰੱਖਣ ਲਈ ਅਜਿਹੇ ਸਮਾਗਮ ਕੀਤੇ ਜਾਂਦੇ ਹਨ।
Advertisement
Advertisement
