ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੱਤ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

 ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ
ਗੁਰਮਤਿ ਸਿਖਲਾਈ ਕੈਂਪ ਦੌਰਾਨ ਵਿਦਿਆਰਥੀਆਂ ਨਾਲ ਬਲਜਿੰਦਰ ਮਾਨ, ਹਰਬੰਸ ਸਿੰਘ ਸਰਹਾਲਾ ਅਤੇ ਹੋਰ।
Advertisement

ਪੱਤਰ ਪ੍ਰੇਰਕ

ਗੜ੍ਹਸ਼ੰਕਰ, 14 ਜੂਨ

Advertisement

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਮਾਹਿਲਪੁਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇਲਾਕਾ ਮਾਹਿਲਪੁਰ ਵੱਲੋਂ ਪ੍ਰੋਫੈਸਰ ਅਪਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਸੱਤ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਦੂਰ ਨੇੜੇ ਦੇ ਲਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ। ਕੈਂਪ ਦੌਰਾਨ ਮਾਹਿਰ ਵਿਦਵਾਨਾਂ ਵੱਲੋਂ ਬੱਚਿਆਂ ਨੂੰ ਸ਼ੁੱਧ ਉਚਾਰਨ, ਦਸਤਾਰ ਸਜਾਉਣਾ, ਲੇਖ ਲਿਖਣਾ, ਕਵਿਤਾ ਉਚਾਰਨ, ਸਿਮਰਨ ਅਤੇ ਸ਼ਬਦ ਗਾਇਨ ਆਦਿ ਵਿਸ਼ਿਆਂ ਦੀ ਜਾਣਕਾਰੀ ਦਿੰਦਿਆਂ ਜ਼ਿੰਦਗੀ ਦੇ ਸੰਘਰਸ਼ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿਤੀ ਗਈ। ਕੈਂਪ ਦੌਰਾਨ ਇੰਡੀਆ ਬੁੱਕ ਆਫ ਰਿਕਾਰਡਸ ਵਿੱਚ ਦਰਜ ਰਸਾਲੇ ਨਿੱਕੀਆਂ ਕਰੂੰਬਲਾਂ ਦੇ ਸੰਪਾਦਕ ਅਤੇ ਸ਼੍ਰੋਮਣੀ ਬਾਲ ਸਾਹਿਤ ਲੇਖਕ ਬਲਜਿੰਦਰ ਮਾਨ ਨੇ ਆਪਣੇ ਵਿਸ਼ੇਸ਼ ਲੈਕਚਰ ਦੌਰਾਨ ਪੰਜਾਬੀ ਸਾਹਿਤ ਦੇ ਇਤਿਹਾਸ ਖਾਸ ਕਰ ਬਾਲ ਸਾਹਿਤ ਦੀਆਂ ਇਤਿਹਾਸਕ ਪਰਤਾਂ ਫਰੋਲਦਿਆਂ ਬਾਲ ਰਸਾਲਿਆਂ ਅਤੇ ਬਾਲ ਪੁਸਤਕਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਲਈ ਪ੍ਰੇਰਿਆ।  ਇਸ ਮੌਕੇ ਕਾਲਮਨਵੀਸ ਜਗਜੀਤ ਸਿੰਘ ਗਣੇਸ਼ਪੁਰ, ਜਥੇਦਾਰ ਹਰਬੰਸ ਸਿੰਘ ਸਰਹਾਲਾ, ਜਥੇਦਾਰ ਗੁਰਦੀਪ ਸਿੰਘ, ਮੈਡਮ ਸੁਰਿੰਦਰ ਕੌਰ ਅਤੇ ਮੈਡਮ ਮਨਦੀਪ ਕੌਰ ਸਮੇਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹਾਜ਼ਰ ਸਨ।

Advertisement