DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Amritsar Police Anti-Drug Operation: ਅਪਰੇਸ਼ਨ ਦੌਰਾਨ ਸੱਤ ਕਿਲੋ ਹੈਰੋਇਨ ਬਰਾਮਦ

ਹੋਰ ਨਸ਼ੀਲੇ ਪਦਾਰਥਾਂ ਸਮੇਤ 29 ਗ੍ਰਿਫ਼ਤਾਰ

  • fb
  • twitter
  • whatsapp
  • whatsapp
featured-img featured-img
ਮਕਬੂਲਪੁਰਾ ਇਲਾਕੇ ਵਿੱਚ ਅਪਰੇਸ਼ਨ ਦੀ ਅਗਵਾਈ ਕਰਦੇ ਹੋਏ ਏ ਡੀ ਜੀ ਪੀ ਐੱਮ ਐੱਫ ਫਾਰੂਕੀ। -ਫੋਟੋ: ਵਿਸ਼ਾਲ ਕੁਮਾਰ
Advertisement

ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਅਤੇ ਦਿਹਾਤੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਵੱਖ-ਵੱਖ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਚਲਾਇਆ ਗਿਆ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ ਡੀ ਜੀ ਪੀ) ਐਮ ਐਫ ਫਾਰੂਕੀ ਅਤੇ ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਮਕਬੂਲਪੁਰਾ ਵਰਗੇ ਸੰਵੇਦਨਸ਼ੀਲ ਹੌਟਸਪੌਟ ਇਲਾਕਿਆਂ ਵਿੱਚ ਛਾਪੇ ਮਾਰ ਕੇ ਕਮਿਸ਼ਨਰੇਟ ਪੁਲੀਸ ਨੇ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 7 ਕਿਲੋ ਤੋਂ ਵੱਧ ਹੈਰੋਇਨ, ਲਗਪਗ 4.5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਪੈਸ਼ਲ ਅਪਰੇਸ਼ਨ ਸਵੇਰੇ 7 ਵਜੇ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ 14 ਪੁਲੀਸ ਟੀਮਾਂ ਅਤੇ 220 ਤੋਂ ਵੱਧ ਜਵਾਨਾਂ ਨੇ ਹਿੱਸਾ ਲਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਕਿਸਤਾਨੀ ਨਾਰਕੋ-ਅਤਿਵਾਦੀ ਨੈੱਟਵਰਕਾਂ ਰਾਹੀਂ ਪੰਜਾਬ ਵਿੱਚ ਭੇਜੀ ਜਾ ਰਹੀ ਹੈਰੋਇਨ ਦੀ ਸਪਲਾਈ ਨੂੰ ਤੋੜਨ ਲਈ ਇਹ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।

ਦੂਜੇ ਪਾਸੇ, ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਆਈ ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਦੀ ਦੇਖ-ਰੇਖ ਹੇਠ ਚਲਾਏ ਗਏ ਵੱਖਰੇ ਸਰਚ ਅਭਿਆਨ ਦੌਰਾਨ 95 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਦਿਹਾਤੀ ਪੁਲੀਸ ਨੇ ਐਨ ਡੀ ਪੀ ਐਸ ਐਕਟ ਤਹਿਤ 41 ਐੱਫ ਆਈ ਆਰ ਦਰਜ ਕਰਦਿਆਂ ਪੰਜ ਕਿਲੋ ਹੈਰੋਇਨ, 12 ਨਾਜਾਇਜ਼ ਪਿਸਤੌਲ ਅਤੇ 950 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

Advertisement

Advertisement

ਫਿਰੌਤੀ ਮੰਗਣ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਥਾਣਾ ਲੋਹੀਆਂ ਖਾਸ ਦੀ ਪੁਲੀਸ ਨੇ ਫਿਰੌਤੀਆਂ ਮੰਗਣ ਵਾਲੇ ਜੱਗਾ ਫੂਕੀਵਾਲ ਅਤੇ ਨਵਜੋਤ ਜੋਤਾ ਗਰੋਹ ਦੇ ਪੰਜ ਮੈਂਬਰਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ ਐਸ ਪੀ ਸ਼ਾਹਕੋਟ ਸਰਵਨ ਸਿੰਘ ਬੱਲ ਅਤੇ ਥਾਣਾ ਮੁਖੀ ਸੁਖਜਿੰਦਰ ਸਿੰਘ ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਖ਼ੁਲਾਸਾ ਕੀਤਾ ਕਿ 3 ਸਤੰਬਰ ਨੂੰ ਸੈਮ ਕੁਲੈਕਸ਼ਨ ਲੋਹੀਆਂ ਦੇ ਬਾਹਰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਚਲਾਈਆਂ ਗੋਲੀਆਂ ਦੇ ਮਾਮਲੇ ਦੀ ਜਾਂਚ ਦੌਰਾਨ ਇਹ ਗਰੋਹ ਬੇਨਕਾਬ ਹੋਇਆ ਹੈ। ਮੁਲਜ਼ਮਾਂ ਦੀ ਪਛਾਣ ਸੰਨੀ (ਵਿਦਿਆਰਥੀ ਬੁੱਸੋਵਾਲ), ਰਾਹੁਲ (ਚਾਚੋਵਾਲ), ਬਲਵੀਰ ਸਿੰਘ ਉਰਫ਼ ਜੱਸ (ਪੰਧੇਰ), ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ (ਕਬੀਰਪੁਰ) ਅਤੇ ਅਜੇ ਕੁਮਾਰ ਉਰਫ਼ ਨੀਲੀ (ਭੋਇਪੁਰ) ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਦੇਸੀ ਪਿਸਤੌਲ, ਮੈਗਜ਼ੀਨ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਮੁਲਜ਼ਮਾਂ ਦਾ ਅਦਾਲਤ ਤੋਂ ਤਿੰਨ ਦਿਨ ਦਾ ਰਿਮਾਂਡ ਲਿਆ ਹੈ।

Advertisement
×