ਪੱਤਰ ਪ੍ਰੇਰਕ
ਫਗਵਾੜਾ, 3 ਅਕਤੂਬਰ
ਸੀਵਰੇਜ ਬੋਰਡ ਦੇ ਨਵੇਂ ਆਏ ਐੱਸਡੀਓ ਰਾਜਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਫਗਵਾੜਾ ਸ਼ਹਿਰ ਅੰਦਰ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਟੀਮ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਤੇ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਰੋਡ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਹੱਲ ਕਰ ਲਿਆ ਹੈ। ਮੁਹੱਲਾ ਭਗਤਪੁਰਾ, ਚੱਢਾ ਮਾਰਕੀਟ, ਖਲਵਾੜਾ ਗੇਟ, ਆਹਲੂਵਾਲੀਆ ਮੁਹੱਲਾ, ਧਰਮਕੋਟ ਦੀ ਸੀਵਰੇਜ ਦੀ ਸਮੱਸਿਆ ਅੱਜ ਹੱਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਦਾ ਛੇਤੀ ਹੱਲ ਕੀਤਾ ਜਾਵੇਗਾ।