DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sewerage Project: Adampur ਦੇ ਮੁਹੱਲਾ ਗਾਜ਼ੀਪੁਰ ਵਿੱਚ 1.11 ਕਰੋੜ ਦਾ ਸੀਵਰੇਜ ਪ੍ਰਾਜੈਕਟ ਸ਼ੁਰੂ

ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿੱਚ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ 1.11 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਪਵਨ ਟੀਨੂੰ ਨੇ ਅੱਜ ਇਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪਵਨ ਟੀਨੂੰ...

  • fb
  • twitter
  • whatsapp
  • whatsapp
featured-img featured-img
ਆਦਮਪੁਰ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਪਵਨ ਕੁਮਾਰ ਟੀਨੂੰ।
Advertisement

ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿੱਚ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ 1.11 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਪਵਨ ਟੀਨੂੰ ਨੇ ਅੱਜ ਇਸ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਪਵਨ ਟੀਨੂੰ ਨੇ ਕਿਹਾ ਕਿ ਪ੍ਰਾਜੈਕਟ ਮੁਕੰਮਲ ਹੋਣ ਨਾਲ ਮੁਹੱਲਾ ਵਾਸੀਆਂ ਨੂੰ ਬਿਹਤਰ ਸੀਵਰੇਜ ਵਿਵਸਥਾ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਆਦਮਪੁਰ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਆਦਮਪੁਰ ਦੀ ਤਰੱਕੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਚਰਨਜੀਤ ਸ਼ੇਰੀ, ਮੀਤ ਪ੍ਰਧਾਨ ਬਿੰਦਾ ਗਰੇਵਾਲ, ਕੌਂਸਲਰ ਸੁਮਿਤਰਾ ਦੇਵੀ, ਵਿਕਰਮ ਬੱਧਣ, ਦਵਿੰਦਰ ਸੂਰੀ, ਪਵਿੱਤਰ ਸਿੰਘ, ਅਮਰੀਕ ਸਿੰਘ, ਬਲਾਕ ਪ੍ਰਧਾਨ ਪੰਕਜ ਹਨੀ, ‘ਆਪ’ ਆਗੂ ਅਕਾਸ਼ਦੀਪ ਆਸ਼ੂ, ਰਾਕੇਸ਼ ਅਗਰਵਾਲ, ਨਿਰਮਲ ਸਿੰਘ, ਮਨਜੀਤ ਸਿੰਘ ਅਤੇ ਦਵਿੰਦਰ ਡੀਸੀ ਸਮੇਤ ਹੋਰ ਪਤਵੰਤੇ ਤੇ ਇਲਾਕਾ ਵਾਸੀ ਹਾਜ਼ਰ ਸਨ।

Advertisement

Advertisement
Advertisement
×