DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਨੇ ਬੇਅੰਤ ਸਿੰਘ ਦੀ ਬਰਸੀ ਮਨਾਈ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੇ ਕਤਲ ਮੌਕੇ ਸੁਰੱਖਿਆ ਬਲਾਂ ਦੀਆਂ ਗੋਲੀਆਂ ਦਾ ਨਿਸ਼ਾਨਾ ਬਣੇ ਬੇਅੰਤ ਸਿੰਘ ਦੀ ਬਰਸੀ ਮੌਕੇ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ...

  • fb
  • twitter
  • whatsapp
  • whatsapp
featured-img featured-img
ਬਰਸੀ ਸਮਾਗਮ ਮੌਕੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਅਤੇ ਹੋਰ।
Advertisement

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੇ ਕਤਲ ਮੌਕੇ ਸੁਰੱਖਿਆ ਬਲਾਂ ਦੀਆਂ ਗੋਲੀਆਂ ਦਾ ਨਿਸ਼ਾਨਾ ਬਣੇ ਬੇਅੰਤ ਸਿੰਘ ਦੀ ਬਰਸੀ ਮੌਕੇ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਸੁਖਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਜਿਸ ਮਗਰੋਂ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ।

ਇਸ ਮੌਕੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ ਸੰਨ 1984 ਵਿੱਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਣੇ ਹੋਰ ਗੁਰਦੁਆਰਿਆਂ ’ਤੇ ਕੀਤੇ ਹਮਲੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਸਨ, ਜੋ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ, ਸਤਵੰਤ ਸਿੰਘ ਤੇ ਕੇਹਰ ਸਿੰਘ ਦਾ ਸਿੱਖ ਕੌਮ ’ਚ ਵੱਡਾ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸੇ ਦੌਰਾਨ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਜਨਰਲ ਮੈਨੇਜਰ ਮੇਜਰ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement
×