ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਦੇ ਜੀਵਨ ਜੀਵਨ ਬਾਰੇ ਚਾਨਣਾ ਪਾਇਆ

ਗੁਰਦਾਸਨੰਗਲ ਦੇ ਕਾਲਜ ਵਿੱਚ ਸੈਮੀਨਾਰ
ਸੈਮੀਨਾਰ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ। -ਫੋਟੋ: ਪਸਨਾਵਾਲ
Advertisement

ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕੌਮਾਂਤਰੀ ਸੈਮੀਨਾਰ ਕਰਵਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਆ ਸਕੱਤਰ ਇੰਜੀ. ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੇ ਪ੍ਰਬੰਧਾਂ ਹੇਠ ਕਰਵਾਏ ਸੈਮੀਨਾਰ ਵਿੱਚ ਗਤਕਾ ਕੋਚ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਮੁੱਖ ਮਹਿਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫਰਵਾਲ ਅਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਨਰੇਸ਼ ਐਸੋਸੀਏਟ ਪ੍ਰੋਫੈਸਰ ਤੇ ਮੁਖੀ ਪੰਜਾਬੀ ਤੇ ਡੋਗਰੀ ਵਿਭਾਗ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਕੁੰਜੀਵਤ ਭਾਸ਼ਣ ਨਾਲ ਸੈਮੀਨਾਰ ਦਾ ਆਗਾਜ਼ ਕੀਤਾ। ਮੁੱਖ ਮਹਿਮਾਨ ਪ੍ਰੋ. ਬਾਬਾ ਨਿਰਮਲ ਸਿੰਘ ਰੰਧਾਵਾ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਵਿਚਾਰ ਸਾਂਝੇ ਕੀਤੇ। ਡਾ. ਹਰਜਿੰਦਰ ਕੌਰ ਸੋਹਲ, ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਗੁਰੂ ਸਾਹਿਬ ਦੇ ਜੀਵਨ ’ਤੇ ਚਾਨਣਾ ਪਾਇਆ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਅਦੁੱਤੀ ਸ਼ਹਾਦਤ ਦੇ ਸੰਦਰਭ ਵਿੱਚ ਵਿਚਾਰ ਸਾਂਝੇ ਕੀਤੇ। ਡਾ. ਗੁਰਵੰਤ ਸਿੰਘ ਬਟਾਲਾ, ਡਾ. ਗੁਰਬੀਰ ਸਿੰਘ ਬਟਾਲਾ, ਡਾ. ਗੁਰਜੰਟ ਸਿੰਘ ਕਾਲਜ ਅੰਮ੍ਰਿਤਸਰ, ਪ੍ਰੋ. ਕੰਵਲਜੀਤ ਕੌਰ ਕਾਲਜ ਦੀਨਾਨਗਰ, ਪ੍ਰੋ. ਅਕਾਸ਼ਬੀਰ ਸਿੰਘ, ਲੈਕਚਰਾਰ ਡਾ. ਸਤਿੰਦਰਜੀਤ ਕੌਰ ਬੁੱਟਰ ਨੇ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸ਼ਹਾਦਤ ਆਦਿ ਵਿਸ਼ਿਆਂ ’ਤੇ ਖੋਜ-ਪੱਤਰ ਪੇਸ਼ ਕੀਤੇ।

ਸੈਮੀਨਾਰ ਦੀ ਸਮਾਪਤੀ ’ਤੇ ਡਾ. ਨਿਰਮਲ ਸਿੰਘ ਨੇ ਵਿਚਾਰ ਪੇਸ਼ ਕੀਤੇ। ਕਾਲਜ ਪ੍ਰੋਫ਼ੈਸਰ ਰਮਨਦੀਪ ਕੌਰ ਨੇ ਮੰਚ ਸੰਚਾਲਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਧੰਨਵਾਦ ਕੀਤਾ ਅਤੇ ਸੈਮੀਨਾਰ ਦੇ ਕੋਆਰਡੀਨੇਟਰ ਡਾ.ਆਤਮਾ ਸਿੰਘ ਨੂੰ ਸੈਮੀਨਾਰ ਦੀ ਸਫਲਤਾਪੂਰਵਕ ਸੰਪੰਨਤਾ ’ਤੇ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ, ਪ੍ਰਿੰਸੀਪਲ ਡਾ. ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ, ਡਾ. ਹਿੰਮਤ ਸਿੰਘ, ਗੁਰਬਿੰਦਰ ਸਿੰਘ ਆਦਿ ਹਾਜ਼ਰ ਸਨ। ਮਹਿਮਾਨਾਂ ਤੇ ਵਿਦਵਾਨਾਂ ਦਾ ਸਨਮਾਨ ਕੀਤਾ ਗਿਆ।

Advertisement

Advertisement
Show comments