ਪੱਤਰ ਪ੍ਰੇਰਕ
ਦਸੂਹਾ, 23 ਅਪਰੈਲ
ਇੱਥੇ ਮਿਲਿੰਗ ਬਿੱਲਾਂ ਦੀ ਅਦਾਇਗੀ ਨਾ ਮਿਲਣ ਕਾਰਨ ਸ਼ੈਲਰ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਰਾਈਸ ਸ਼ੈੱਲਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਬੈਠਕ ਪ੍ਰਧਾਨ ਅਜੀਤ ਨਾਰੰਗ ਅਤੇ ਸੂਬਾ ਉਪ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠ ਹੋਈ। ਇਸ ਵਿੱਚ ਜ਼ਿਲ੍ਹੇ ਦੇ ਸਮੂਹ ਸ਼ੈੱਲਰ ਮਾਲਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੱਗੀ ਠੁਕਰਾਲ ਨੇ ਕਿਹਾ ਕਿ ਸਾਰੇ ਮਿੱਲਰਾਂ ਨੇ ਤਹਿਸ਼ੁਦਾ ਸਮੇਂ ਦੌਰਾਨ ਮਿਲਿੰਗ ਦਾ ਕੰਮ ਮੁਕੰਮਲ ਕਰ ਲਿਆ ਹੈ। ਇਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਫ਼ਾਇਦਾ ਹੋਇਆ ਹੈ ਪਰ ਇਸ ਦੇ ਇਕ ਮਹੀਨਾ ਬੀਤਣ ਮਗਰੋਂ ਵੀ ਸ਼ੈੱਲਰ ਮਾਲਕਾਂ ਨੂੰ ਉਨ੍ਹਾਂ ਦੇ ਮਿਲਿੰਗ ਬਿੱਲਾਂ ਅਤੇ ਫੋਰਟੀਫਾਈਡ ਰਾਈਟ ਦਾ ਭੁਗਤਾਨ ਨਹੀਂ ਕੀਤਾ ਗਿਆ।
ਬੈਠਕ ਵਿੱਚ ਫੂਡ ਸਪਲਾਈ ਵਿਭਾਗ ਵੱਲੋਂ ਭੁਗਤਾਨ ਵਿੱਚ ਕੀਤੀ ਜਾ ਰਹੀ ਦੇਰੀ ਪਿੱਛੇ ਕਥਿਤ ਭ੍ਰਿਸ਼ਟਾਚਾਰ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਮਿਲਿੰਗ ਬਿੱਲਾਂ ਤੇ ਹੋਰ ਬਕਾਇਆਂ ਦਾ ਜਲਦ ਭੁਗਤਾਨ ਕੀਤਾ ਜਾਵੇ।