ਸ਼੍ਰੋ੍ਮਣੀ ਅਕਾਲੀ ਦਲ ਨੇ ਸਹਾਇਤਾ ਕੇਂਦਰ ਖੋਲ੍ਹਿਆ
ਸ਼੍ਰੋੋਮਣੀ ਅਕਾਲੀ ਦਲ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨ ਵਾਸਤੇ ਸੁਲਤਾਨਪੁਰ ਲੋਧੀ ਵਿੱਚ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹੜ੍ਹਾਂ ਕਾਰਨ ਲੱਖਾਂ ਏਕੜ ਵਾਹੀਯੋਗ ਜ਼ਮੀਨ ਅਤੇ ਪਿੰਡਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਦੇ ਮਕਾਨਾਂ ਦਾ ਵੱਡੇ ਪੱਧਰ ’ਤੇ...
Advertisement
ਸ਼੍ਰੋੋਮਣੀ ਅਕਾਲੀ ਦਲ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨ ਵਾਸਤੇ ਸੁਲਤਾਨਪੁਰ ਲੋਧੀ ਵਿੱਚ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹੜ੍ਹਾਂ ਕਾਰਨ ਲੱਖਾਂ ਏਕੜ ਵਾਹੀਯੋਗ ਜ਼ਮੀਨ ਅਤੇ ਪਿੰਡਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਦੇ ਮਕਾਨਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਆਉਣ ਵਾਲੇ ਸਮੇਂ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਪਿੰਡਾਂ ਦੇ ਵਿੱਚ ਪਾਣੀ ਉਤਰਨ ਤੋਂ ਬਾਅਦ ਆਮ ਜਨ-ਜੀਵਨ ਨੂੰ ਲੀਹ ’ਤੇ ਲਿਆਉਣ ਲਈ ਵੱਡੇ ਪੱਧਰ ’ਤੇ ਉਪਰਾਲਾ ਕਰਨਾ ਪਵੇਗਾ। ਅਕਾਲੀ ਦਲ ਵੱਲੋਂ ਇਸ ਮੰਤਵ ਨੂੰ ਮੁੱਖ ਰੱਖਦੇ ਹੋਏ ਸਹਾਇਤਾ ਕੇਂਦਰ ਖੋਲ੍ਹਣ ਦਾ ਉਪਰਾਲਾ ਕੀਤਾ ਗਿਆ ਹੈ। ਇਹ ਸਹਿਯੋਗ ਕੇਂਦਰ ਦੁਕਾਨ ਨੰਬਰ 77, ਸੁਲਤਾਨਪੁਰ ਲੋਧੀ ਦਾਣਾ ਮੰਡੀ ਵਿੱਚ ਖੋਲ੍ਹਿਆ ਗਿਆ ਹੈ। ਇਸ ਕੇਂਦਰ ਵਿੱਚ ਹਰ ਕੋਈ ਵਿਅਕਤੀ ਨੰਬਰ 97802-52356 ’ਤੇ ਸੰਪਰਕ ਕਰ ਕੇ ਆਪਣੀ ਲੋੜ ਮੁਤਾਬਕ ਮਦਦ ਲੈ ਸਕਦਾ ਹੈ।
Advertisement
Advertisement