ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਲਈ ਤਿਆਰੀਆਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਲਈ ਤਿਆਰੀਆਂ

ਬੀਬੀ ਜਗੀਰ ਕੌਰ ਪਾਰਟੀ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ।

ਪਾਲ ਸਿੰਘ ਨੌਲੀ
ਜਲੰਧਰ, 4 ਜੁਲਾਈ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਸ਼ਹਿਰ ਵਿਚ 7 ਜੁਲਾਈ ਨੂੰ ਦੋ ਘੰਟਿਆਂ ਲਈ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਮੀਟਿੰਗ ਕੀਤੀ। ਇਹ ਰੋਸ ਪ੍ਰਦਰਸ਼ਨ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਵਿੱਚ ਕੀਤਾ ਜਾਣਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਵਧਾਈਆਂ ਗਈਆਂ ਤੇਲ ਕੀਮਤਾਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਸ਼ਾਮਿਲ ਕੀਤਾ ਗਿਆ ਹੈ।

ਕਾਂਗਰਸ ਦੀ ਸੂਬਾ ਸਰਕਾਰ ਵਿਰੁੱਧ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਰੂਪ ਰੇਖਾ ਉਲੀਕਣ ਲਈ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਲੋਕਾਂ ਤੇ ਖ਼ਾਸ ਕਰਕੇ ਕਿਸਾਨਾਂ ’ਤੇ ਆਰਥਿਕ ਬੋਝ ਪੈ ਰਿਹਾ ਹੈ। ਕਾਂਗਰਸ ਸਰਕਾਰ ਨੇ ਪੰਜਾਬ ਅੰਦਰ ਲੋੜਵੰਦ ਗਰੀਬ ਪਰਿਵਾਰਾਂ ਦੇ ਕੱਟੇ ਨੀਲੇ ਰਾਸ਼ਨ ਕਾਰਡ ਮੁੜ ਬਣਵਾਉਣ ਲਈ, ਰਾਸ਼ਨ ਘੁਟਾਲਾ, ਸਰਾਬ ਘੁਟਾਲਾ, ਰੇਤ ਘੁਟਾਲਾ ਤੇ ਬੀਜ ਘੁਟਾਲਿਆਂ ਸਮੇਤ ਕਈ ਅਜਿਹੇ ਮੁੱਦੇ ਹਨ ਜਿਸ ’ਤੇ ਸੂਬਾ ਸਰਕਾਰ ਬੁਰੀ ਤਰ੍ਹਾਂ ਨਾਲ ਘਿਰੀ ਹੋਈ ਹੈ।

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਫੈਸਲਾ ਕੀਤਾ ਕਿ ਮਕਸੂਦਾਂ ਚੌਕ, ਸੋਢਲ ਚੌਕ, ਦੋਆਬਾ ਚੌਕ, ਕਿਸ਼ਨਪੁਰਾ ਚੌਕ, ਲੰਮਾ ਪਿੰਡ ਚੌਕ, ਪਠਾਨਕੋਟ ਚੌਕ, ਗੁਰੂ ਨਾਨਕਪੁਰਾ, ਰਾਮਾਂ ਮੰਡੀ ਚੌਕ, ਕਾਕੀ ਪਿੰਡ, ਨੰਗਲ ਸ਼ਾਮਾ ਚੌਕ, ਕੰਪਨੀ ਬਾਗ, ਰਵੀਦਾਸ ਚੌਕ, ਬਬਰੀਕ ਚੌਕ, ਮਿੱਠੂ ਬਸਤੀ, ਕਪੂਰਥਲਾ ਰੋਡ, ਵਰਕਸ਼ਾਪ ਚੌਕ ਆਦਿ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਇਸ ਮੌਕੇ ਬੀਬੀ ਪ੍ਰਮਿੰਦਰ ਕੌਰ ਪੰਨੂ, ਪ੍ਰਮਜੀਤ ਸਿੰਘ ਰੇਰੂ ਕੌਂਸਲਰ, ਪ੍ਰੀਤਮ ਸਿੰਘ ਮਿੱਠੂ ਬਸਤੀ, ਗੁਰਦੀਪ ਸਿੰਘ ਨਾਗਰਾ ਕੌਂਸਲਰ, ਗੁਰਪ੍ਰੀਤ ਸਿੰਘ ਗੋਪੀ ਰੰਧਾਵਾ ਕੌਂਸਲਰ, ਕੁਲਦੀਪ ਸਿੰਘ ਲੁਬਾਣਾ ਕੌਂਸਲਰ, ਪ੍ਰਵੇਸ਼ ਟਾਂਗਰੀ ਸਾਬਕਾ ਡਿਪਟੀ ਮੇਅਰ, ਰਣਜੀਤ ਸਿੰਘ ਰਾਣਾ, ਰਵਿੰਦਰ ਸਿੰਘ, ਭਜਨ ਲਾਲ ਚੋਪੜਾ, ਗੁਰਪ੍ਰੀਤ ਸਿੰਘ ਖਾਲਸਾ, ਗੁਰਦੇਵ ਸਿੰਘ ਗੋਲਡੀ ਭਾਟੀਆ, ਮਨਿੰਦਰ ਪਾਲ ਸਿੰਘ ਗੁੰਬਰ, ਅਵਤਾਰ ਸਿੰਘ ਘੁੰਮਣ, ਬਲਵੰਤ ਸਿੰਘ ਗਿੱਲ, ਮਹਿੰਦਰ ਸਿੰਘ ਗੋਲੀ ਤੇ ਗੁਰਬਚਨ ਸਿੰਘ ਮੱਕੜ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All