ਪੱਤਰ ਪ੍ਰੇਰਕ
ਫਗਵਾੜਾ, 26 ਸਤੰਬਰ
ਇਥੋਂ ਦੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸਰਵਣ ਸਿੰਘ ਕੁਲਾਰ (72) ਦਾ ਅੱਜ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਬਹੁਤ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਸਨ ਤੇ ਉਹ ਕੁੱਝ ਦਿਨ ਪਹਿਲਾ ਹੀ ਜ਼ਿਲ੍ਹਾ ਪ੍ਰਧਾਨ ਬਣੇ ਹਨ ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਵੀ ਮੈਂਬਰ ਸਨ। ਉਹ ਤਿੰਨ ਵਾਰ ਇਥੋਂ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵੀ ਰਹੇ ਸਨ। ਉਨ੍ਹਾਂ ਦੀ ਮੌਤ ’ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਵਿਜੈ ਸਾਂਪਲਾ ਸਾਬਕਾ ਕੇਂਦਰੀ ਮੰਤਰੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਾਈ ਮੋਹਨ ਸਿੰਘ, ਸੁਰਿੰਦਰ ਸਿੰਘ ਪਲਾਹੀ ਕੈਨੇਡਾ, ਮੈਨੇਜਰ ਨਰਿੰਦਰ ਸਿੰਘ, ਗੁਰਬਖਸ਼ ਸਿੰਘ ਅਠੋਲੀ ਸਮੇਤ ਕਈ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।