ਸ਼ਿਵ ਦਿਆਲ ਮਾਲੀ ਨੇ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹਿਆ

ਜਲੰਧਰ (ਪੱਛਮੀ) ਤੋਂ ਭਾਜਪਾ ਉਮੀਦਵਾਰ ਮਹਿੰਦਰ ਭਗਤ ਦੇ ਹੱਕ ਵਿੱਚ ਨਿੱਤਰੇ

ਸ਼ਿਵ ਦਿਆਲ ਮਾਲੀ ਨੇ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹਿਆ

ਡਾ. ਸ਼ਿਵ ਦਿਆਲ ਮਾਲੀ ਦਾ ਸਵਾਗਤ ਕਰਦੇ ਹੋਏ ਭਾਜਪਾ ਉਮੀਦਵਾਰ ਮਹਿੰਦਰ ਭਗਤ ਤੇ ਹੋਰ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ

ਜਲੰਧਰ, 23 ਜਨਵਰੀ

ਆਮ ਆਦਮੀ ਪਾਰਟੀ ਵਿੱਚੋਂ ਕੱਢੇ ਗਏ ਸੂਬਾਈ ਬੁਲਾਰੇ ਡਾ. ਸ਼ਿਵ ਦਿਆਲ ਮਾਲੀ ਨੇ ਜਲੰਧਰ ਪੱਛਮੀ ਤੋਂ ਭਾਜਪਾ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾ ਸਪੱਸ਼ਟ ਕੀਤਾ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ ਸਿਰਫ ਭਾਜਪਾ ਉਮੀਦਵਾਰ ਦੀ ਹਮਾਇਤ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 2017 ਵਿੱਚ ਇਸ ਹਲਕੇ ਤੋਂ ਚੋਣ ਲੜਨ ਵਾਲੇ ਦਰਸ਼ਨ ਭਗਤ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਲਈ ਜਲੰਧਰ ਪੱਛਮੀ ਤੋਂ ਭਾਜਪਾ ਦੀ ਮਜ਼ਬੂਤ ਸਥਿਤੀ ਬਣ ਗਈ ਹੈ।

ਜ਼ਿਕਰਯੋਗ ਹੈ ਕਿ ਡਾ. ਸ਼ਿਵ ਦਿਆਲ ਮਾਲੀ ਵੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਜਲੰਧਰ ਟਿਕਟ ਦੇ ਮੁੱਖ ਦਾਅਵੇਦਾਰ ਸਨ ਪਰ ਉਨ੍ਹਾਂ ਨੂੰ ਟਿਕਟ ਦੇਣ ਦੀ ਥਾਂ ‘ਆਪ’ ਨੇ ਭਾਜਪਾ ਦੇ ਯੁਵਾ ਮੋਰਚੇ ਦੇ ਆਗੂ ਸ਼ੀਤਲ ਅੰਗੁਰਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਟਿਕਟ ਦੇ ਦਿੱਤੀ ਸੀ।

‘ਆਪ’ ਦੇ ਇਸ ਵਰਤਾਰੇ ਤੋਂ ਖ਼ਫਾ ਡਾ. ਮਾਲੀ ਨੇ ਆਮ ਆਦਮੀ ਪਾਰਟੀ ਵਿਰੁੱਧ ਮੋਰਚਾ ਖੋਲ੍ਹਦਿਆਂ ‘ਆਪ’ ਦੀ ਸਮੁੱਚੀ ਹਾਈ ਕਮਾਂਡ ਤੋਂ ਕਈ ਸਵਾਲਾਂ ਦੇ ਜਵਾਬ ਮੰਗੇ ਸਨ। ਡਾ. ਸ਼ਿਵ ਦਿਆਲ ਮਾਲੀ ਵੀ ਭਗਤ ਬਰਾਦਰੀ ਵਿੱਚ ਚੰਗਾ ਰਸੂਖ ਰੱਖਦੇ ਹਨ। ਭਾਜਪਾ ਦੇ ਉਮੀਦਵਾਰ ਮਹਿੰਦਰ ਭਗਤ ਨੇ ਅੱਜ ਡਾ. ਮਾਲੀ ਨੂੰ ਫੁੱਲਾਂ ਦੇ ਹਾਰ ਪਾ ਕੇ ਉਨ੍ਹਾ ਦਾ ਸਵਾਗਤ ਕੀਤਾ। ਡਾ. ਮਾਲੀ ਨੇ ਕਿਹਾ ਕਿ ਉਹ ਕਿਸੇ ਪਾਰਟੀ ’ਚ ਸ਼ਾਮਲ ਨਹੀਂ ਹੋਏ ਬਲਕਿ ਉਨ੍ਹਾਂ ਦੀ ਸਾਰੀ ਟੀਮ ਨੇ ਮਹਿੰਦਰ ਭਗਤ ਨੂੰ ਆਪਣਾ ਸਮਰਥਨ ਦਿੱਤਾ ਹੈ। ਉਹ ਤਨਦੇਹੀ ਨਾਲ ਮਹਿੰਦਰ ਭਗਤ ਨੂੰ ਸਹਿਯੋਗ ਦੇਣਗੇ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਇਸ ਵਾਰ ਭਗਤ ਭਾਈਚਾਰਾ ਮਹਿੰਦਰ ਭਗਤ ਦੀ ਹਮਾਇਤ ’ਤੇ ਆਵੇਗਾ ਭਾਵੇ ਉਹ ਕਿਸੇ ਵੀ ਰਾਜਨੀਤਕ ਧਿਰ ਵਿੱਚ ਸ਼ਾਮਲ ਹੋਵੇ।

ਪੋਲਿੰਗ ਸਟਾਫ਼ ਨੂੰ ਸਿਖਲਾਈ ਦਿੱਤੀ: ਜ਼ਿਲ੍ਹਾ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਲਈ ਤਾਇਨਾਤ 14,144 ਪੋਲਿੰਗ ਕਰਮਚਾਰੀਆਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਣਕਾਰੀ ਦੇਣ ਲਈ ਅੱਜ ਵੱਖ-ਵੱਖ ਥਾਵਾਂ ’ਤੇ ਪਲੇਠੀ ਟ੍ਰੇਨਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ 14,144 ਪੋਲਿੰਗ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਹਲਕਾ ਫਿਲੌਰ ਲਈ 1580, ਨਕੋਦਰ ਲਈ 1580, ਸ਼ਾਹਕੋਟ ਲਈ 1541, ਕਰਤਾਰਪੁਰ ਲਈ 1580, ਜਲੰਧਰ ਪੱਛਮੀ ਲਈ 1559, ਜਲੰਧਰ ਕੇਂਦਰੀ ਲਈ 1605, ਜਲੰਧਰ ਉੱਤਰੀ ਲਈ 1540, ਜਲੰਧਰ ਛਾਉਣੀ ਲਈ 1589 ਅਤੇ ਆਦਮਪੁਰ ਲਈ 1570 ਪੋਲਿੰਗ ਸਟਾਫ਼ ਸ਼ਾਮਲ ਹੈ। ਚੋਣ ਅਮਲੇ ਨੂੰ ਮਾਸਟਰ ਟ੍ਰੇਨਰਾਂ ਵੱਲੋਂ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੂੰ ਵੋਟਿੰਗ ਸਬੰਧੀ ਉਨ੍ਹਾਂ ਦੇ ਰੋਲ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਕਾਂਗਰਸੀ ਆਗੂ ਅਸ਼ੋਕ ਨਾਨੋਵਾਲ ਵੱਲੋਂ ਅਸਤੀਫਾ

ਬਲਾਚੌਰ (ਗੁਰਦੇਵ ਸਿੰਘ ਗਹੂੰਣ): ਬਲਾਚੌਰ ਵਿਧਾਨ ਸਭਾ ਹਲਕੇ ਤੋਂ ਟਕਸਾਲੀ ਕਾਂਗਰਸੀ ਆਗੂ ਅਸ਼ੋਕ ਨਾਨੋਵਾਲ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਬਲਾਚੌਰ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿਛਲੇ 32 ਸਾਲਾਂ ਤੋਂ ਕਾਂਗਰਸ ਲਈ ਇਮਾਨਦਾਰੀ ਨਾਲ ਕੰਮ ਕਰਦੇ ਆ ਰਹੇ ਹਨ ਪਰ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਦਾ ਮੁੱਲ ਨਹੀਂ ਪਾਇਆ ਸਗੋਂ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਵਿਅਕਤੀਆਂ ਨੂੰ ਟਿਕਟਾਂ ਦੇ ਕੇ ਟਕਸਾਲੀ ਆਗੂਆਂ ਦੀ ਅਣਦੇਖੀ ਕੀਤੀ ਗਈ ਹੈ। ਇਸ ਮੌਕੇ ਨਰੇਸ਼ ਬਾਠ ਕਰੀਮਪੁਰ ਚਾਹਵਾਲਾ, ਯਸ਼ਪਾਲ ਕਰੀਮਪੁਰ ਚਾਹਵਾਲਾ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All