ਸ਼ਾਹਕੋਟ: ਇੱਥੇ ਕ੍ਰਿਸਮਸ ਦੇ ਮੱਦੇਨਜ਼ਰ ਈਸਾਈ ਭਾਈਚਾਰੇ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਸ਼ੁਰੂ ਕਰਨ ਸਮੇਂ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਲਾਹਕਾਰ ਮੈਂਬਰ ਇਮੈਨੁਏਲ ਨਾਹਰ ਅਤੇ ਪੰਜਾਬ ਕ੍ਰਿਸਚੀਅਨ ਮੂਵਮੈਂਟ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੁਧੀਰ ਨਾਹਰ ਨੇ ਦੇਸ਼ ਵਾਸੀਆਂ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ। ਸ਼ੋਭਾ ਯਾਤਰਾ ਇੱਥੋ ਦੇ ਬੱਸ ਅੱਡੇ ਤੋਂ ਸ਼ੁਰੂ ਹੋ ਕੇ ਕਸਬੇ ਦੇ ਬਾਜ਼ਾਰਾਂ ਅਤੇ ਮੁਹੱਲਿਆਂ ਵਿਚੋਂ ਹੁੰਦੀ ਹੋਈ ਮੁੜ ਬੱਸ ਅੱਡੇ ’ਤੇ ਆ ਕੇ ਸਮਾਪਤ ਹੋਈ। ਸ਼ੋਭਾ ਯਾਤਰਾ ਵਿਚ ਪ੍ਰਭੂ ਯਿਸੂ ਮਸੀਹ ਦੇ ਜੀਵਨ ਨਾਲ ਸਬੰਧਤ ਝਾਕੀਆਂ ਵੀ ਸਜਾਈਆਂ ਹੋਈਆਂ ਸਨ। -ਪੱਤਰ ਪ੍ਰੇਰਕ