DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੋਲੀ ਕਾਂਡ: ਸੱਤਾ ਨੌਸ਼ਹਿਰੀਆ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਪੁਲੀਸ ਨਾਲ ਹੱਥੋਪਾਈ ਦੌਰਾਨ ਗੋਲੀ ਲੱਗਣ ਕਾਰਨ ਇੱਕ ਮੁਲਜ਼ਮ ਜ਼ਖ਼ਮੀ

  • fb
  • twitter
  • whatsapp
  • whatsapp
featured-img featured-img
ਘਟਨਾ ਸਥਾਨ ਦਾ ਮੁਆਇਨਾ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਵਿਸ਼ਾਲ ਕੁਮਾਰ
Advertisement

ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਵਪਾਰੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਦੇ ਮਾਮਲੇ ਵਿੱਚ ਸੱਤਾ ਨੌਸ਼ਹਿਰੀਆ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਪੁਲੀਸ ਨਾਲ ਹੱਥੋਪਾਈ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ, ਗੁਰਕੀਰਤ ਸਿੰਘ ਉਰਫ ਕੀਰਤ ਅਤੇ ਜਸ਼ਨਦੀਪ ਸਿੰਘ ਵਜੋਂ ਹੋਈ ਹੈ। ਘਟਨਾ ਸਥਾਨ ਦਾ ਦੌਰਾ ਕਰਦਿਆਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 16 ਜਨਵਰੀ ਨੂੰ ਥਾਣਾ ਬੀ-ਡਿਵੀਜ਼ਨ ਦੇ ਖੇਤਰ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਘਟਨਾ ਦੇ ਵੇਰਵੇ ਨਹੀਂ ਦੱਸੇ, ਪਰ ਪੁਲੀਸ ਨੇ ਆਪਣੀ ਜਾਂਚ ਰਾਹੀਂ ਮਾਮਲੇ ਬਾਰੇ ਪਤਾ ਕੀਤਾ। ਉਨ੍ਹਾਂ ਆਖਿਆ ਕਿ ਐੱਫ ਆਈ ਆਰ ਦਰਜ ਕਰਕੇ ਵਿਸ਼ੇਸ਼ ਪੁਲੀਸ ਟੀਮਾਂ ਬਣਾਈਆਂ ਗਈਆਂ। ਇਸ ਦੌਰਾਨ ਪੁਲੀਸ ਨੇ ਮੁੱਖ ਮੁਲਜ਼ਮ ਜਸ਼ਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ। ਉਸ ਦੇ ਖੁਲਾਸੇ ਦੇ ਆਧਾਰ ’ਤੇ ਉਸਦੇ ਦੋ ਹੋਰ ਸਾਥੀਆਂ ਜੋਬਨਜੀਤ ਸਿੰਘ ਅਤੇ ਗੁਰਕੀਰਤ ਸਿੰਘ ਉਰਫ਼ ਕੀਰਤ ਦੀ ਪਛਾਣ ਕੀਤੀ ਗਈ ਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਂਚ ਤੋਂ ਪਤਾ ਲੱਗਾ ਕਿ ਤਿੰਨੇ ਮੁਲਜ਼ਮ ਗੋਲੀਬਾਰੀ ਦੀ ਘਟਨਾ ਨਾਲ ਸਬੰਧਤ ਸਾਜ਼ਿਸ਼ ਵਿੱਚ ਸ਼ਾਮਲ ਸਨ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਜਦੋਂ ਪੁਲੀਸ ਪਾਰਟੀ ਜੋਬਨਜੀਤ ਸਿੰਘ ਨੂੰ ਦੂਜੇ ਸ਼ੱਕੀਆ ਦੇ ਪਤੇ ਦੀ ਪਛਾਣ ਲਈ ਸੁਲਤਾਨਵਿੰਡ ਖੇਤਰ ਵਿੱਚ ਲੈ ਜਾ ਰਹੀ ਸੀ, ਤਾਂ ਉਸ ਨੇ ਰਸਤੇ ਵਿੱਚ ਸਿਹਤ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ। ਜਦੋਂ ਪੁਲੀਸ ਨੇ ਗੱਡੀ ਨੂੰ ਰੋਕਿਆ ਅਤੇ ਉਸ ਨੂੰ ਹੇਠਾ ਉਤਾਰਿਆ ਗਿਆ, ਤਾਂ ਮੁਲਜ਼ਮ ਨੇ ਅਚਾਨਕ ਏ ਐੱਸ ਆਈ ਸ਼ਰਨਜੀਤ ਸਿੰਘ ਦਾ ਸਰਵਿਸ ਰਿਵਾਲਵਰ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਹੋਈ ਝੜਪ ਦੌਰਾਨ ਇੱਕ ਰਾਊਂਡ ਚੱਲ ਗਿਆ, ਜੋ ਮੁਲਜ਼ਮ ਦੇ ਖੱਬੇ ਪੈਰ ’ਤੇ ਲੱਗਾ ਅਤੇ ਉਹ ਜ਼ਖਮੀ ਹੋ ਗਿਆ। ਇਸ ਸਬੰਧ ਵਿੱਚ ਥਾਣਾ ਸੁਲਤਾਨਵਿੰਡ ਵਿਚ ਵੱਖਰੀ ਐੱਫ ਆਈ ਆਰ ਦਰਜ ਕੀਤੀ ਗਈ ਹੈ।ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਜੋਬਨਜੀਤ ਸਿੰਘ ਨੌਸ਼ਹਿਰਾ ਪੰਨੂਆਂ ਨੇੜੇ ਪਿੰਡ ਵਾਰੀਆ ਦਾ ਰਹਿਣ ਵਾਲਾ ਹੈ। ਗੈਂਗਸਟਰ ਸੱਤਾ ਨੌਸ਼ਹਿਰਾ ਨੇ ਇਨ੍ਹਾਂ ਨੌਜਵਾਨਾਂ ਨੂੰ ਅਪਰਾਧ ਕਰਨ ਲਈ ਕਿਰਾਏ ’ਤੇ ਰੱਖਿਆ ਸੀ। ਮੁਲਜ਼ਮ ਜੋਬਨਜੀਤ ਸਿੰਘ ਅਪਰਾਧ ਕਰਨ ਲਈ ਉਸ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜੋਬਨਜੀਤ ਸਿੰਘ ਅਤੇ ਗੁਰਕੀਰਤ ਸਿੰਘ ਉਰਫ਼ ਕੀਰਤ ਖਿਲਾਫ ਪਹਿਲਾਂ ਵੀ ਕੇਸ ਦਰਜ ਹਨ।

Advertisement

Advertisement
Advertisement
×