ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ’ਤੇ ਛਾਪੇ

ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ’ਤੇ ਛਾਪੇ

ਸਿਹਤ ਵਿਭਾਗ ਦੇ ਮੁਲਾਜ਼ਮ ਜ਼ਿਆਦਾ ਪੱਕੇ ਫ਼ਲਾਂ ਨੂੰ ਨਸ਼ਟ ਕਰਵਾਉਂਦੇ ਹੋਏ।ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਅਗਸਤ

ਲੋਕਾਂ ਨੂੰ ਸਾਫ਼ ਸੁਥਰੇ ਫ਼ਲ ਤੇ ਸਬਜ਼ੀਆਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਬਜ਼ਾਰਾਂ ਪੁਰਾਣੀ ਸਬਜ਼ੀ ਮੰਡੀ, ਬਸ ਸਟੈਂਡ, ਕਮਾਲਪੁਰ ਚੌਕ ਆਦਿ’ਚ ਫ਼ਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ’ਤੇ ਛਾਪੇ ਮਾਰੇ। ਟੀਮ ਨੇ ਦੁਕਾਨਾਂ ਤੋਂ ਜ਼ਿਆਦਾ ਪੱਕੇ ਹੋਏ ਫ਼ਲਾਂ ਅਤੇ ਸਬਜ਼ੀਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ। ਜ਼ਿਲ੍ਹਾ ਸਿਹਤ ਅਧਿਕਾਰੀ ਨੇ ਕਿਹਾ ਕਿ ਜ਼ਿਆਦਾ ਪੱਕੇ ਹੋਏ ਫ਼ਲਾਂ ਤੇ ਸਬਜ਼ੀਆਂ ਦੀ ਵਿਕਰੀ ਕਰਨ ਵਾਲਿਆਂ ਖਿਲਾਫ਼ ਸਖਤੀ ਨਾਲ ਨਿਪਟਿਆ ਜਾਵੇਗਾ।ਖਾਣ ਵਾਲੀਆਂ ਵਸਤਾਂ ਦਾ ਵਪਾਰ ਕਰਨ ਵਾਲਿਆਂ ਨੂੰ ਰਜਿਸਟ੍ਰੇਸ਼ਨ ਅਤੇ ਲਾਈਸੈਂਸ ਲੈਣਾ ਜ਼ਰੂਰੀ ਹੋਵੇਗਾ ਅਤੇ ਜੇ ਕੋਈ ਲਾਇਸੈਂਸ ਤੋਂ ਬਿਨਾਂ ਵਪਾਰ ਕਰਦਾ ਹੈ,ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਟੀਮ ਵਿਚ ਨਸੀਬ ਚੰਦ, ਰਾਮ ਲੁਭਾਇਆ, ਅਸ਼ੋਕ ਕੁਮਾਰ ਸ਼ਾਮਿਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All