ਦਸੂਹਾ: ਦਸੂਹਾ-ਮੁਕੇਰੀਆਂ ਕੌਮੀ ਮਾਰਗ ਪਲਾਜ਼ਾ ਨੇੜੇ ਦੋ ਧਿਰਾਂ ਦਰਮਿਆਨ ਚੱਲ ਰਹੀ ਪੁਰਾਣੀ ਰੰਜਿਸ਼ ਨੂੰ ਮੁਕਾਉਣ ਲਈ ਪੁੱਜੇ ਪਤਵੰਤੇ ਰਾਜ਼ੀਨਾਮਾ ਕਰਵਾ ਰਹੇ ਸਨ ਕਿ ਇਸੇ ਦੌਰਾਨ ਦੋਵੇਂ ਧਿਰਾਂ ਵਿਚਕਾਰ ਤਲਖੀ ਵੱਧ ਗਈ ਤਾਂ ਇਕ ਧਿਰ ਨੇ ਹਵਾਈ ਫਾਇਰ ਕਰ ਦਿੱਤੇ। ਡੀਐਸਪੀ ਮੁਨੀਸ਼ ਕੁਮਾਰ ਅਤੇ ਥਾਣਾ ਮੁਖੀ ਗੁਰਦੇਵ ਸਿੰਘ ਪੁਲੀਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪੁੱਜੇ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਇਕ ਧਿਰ ਦੇ 2 ਜਨ੍ਹਿਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ ਜੋ ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ। ਡੀਐਸਪੀ ਮੁਨੀਸ਼ ਕੁਮਾਰ ਨੇ ਦੱਸਿਆ ਕਿ ਸ਼ਾਮ ਨੂੰ ਐਮਐਲਆਰ ਪ੍ਰਾਪਤ ਹੋਈ ਹੈ ਅਤੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। -ਪੱਤਰ ਪੇ੍ਰਕ