ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਿੰਡ ਥਲਾ ’ਚ ਐੱਨਆਰਆਈ ਦੇ ਘਰ ’ਤੇ ਗੋਲੀਆਂ ਚਲਾਈਆਂ

ਥਾਣਾ ਫਿਲੌਰ ਅਧੀਨ ਆਉਂਦੀ ਪੁਲੀਸ ਚੌਕੀ ਲਸਾੜਾ ਦੇ ਪਿੰਡ ਥਲਾ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਪਰਵਾਸੀ ਭਾਰਤੀ ਦੇ ਘਰ ਦੇ ਗੇਟ ’ਤੇ ਗੋਲੀਆਂ ਚਲਾਈਆਂ ਗਈਆਂ ਅਤੇ ਤਿੰਨੋਂ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਬਖਸ਼ੀਸ਼ ਸਿੰਘ ਪੁੱਤਰ ਚਰਨਾ ਰਾਮ...
Advertisement

ਥਾਣਾ ਫਿਲੌਰ ਅਧੀਨ ਆਉਂਦੀ ਪੁਲੀਸ ਚੌਕੀ ਲਸਾੜਾ ਦੇ ਪਿੰਡ ਥਲਾ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਪਰਵਾਸੀ ਭਾਰਤੀ ਦੇ ਘਰ ਦੇ ਗੇਟ ’ਤੇ ਗੋਲੀਆਂ ਚਲਾਈਆਂ ਗਈਆਂ ਅਤੇ ਤਿੰਨੋਂ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਬਖਸ਼ੀਸ਼ ਸਿੰਘ ਪੁੱਤਰ ਚਰਨਾ ਰਾਮ ਪਿੰਡ ਫੋਲੜੀਵਾਲ ਨੇ ਪੁਲੀਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਸ ਦੀ ਛੋਟੀ ਭੈਣ ਕਮਲਜੀਤ ਕੌਰ, ਜਗਦੀਸ਼ ਸਿੰਘ ਗੁਰੂ ਪੁੱਤਰ ਦਰਸ਼ਨ ਸਿੰਘ ਗੁਰੂ ਨਾਲ ਵਿਆਹੀ ਹੋਈ ਹੈ ਅਤੇ ਉਹ ਤਕਰੀਬਨ 27-28 ਸਾਲਾਂ ਤੋਂ ਪਰਿਵਾਰ ਸਮੇਤ ਇਟਲੀ ਵਿੱਚ ਰਹਿੰਦੇ ਹਨ ਅਤੇ ਲੰਘੀ ਰਾਤ ਕੀਤੇ ਹਮਲੇ ਕਾਰਨ ਉਸ ਦੀ ਭੈਣ ਦੇ ਘਰ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਪੁਲੀਸ ਚੌਕੀ ਲਸਾੜਾ ਦੇ ਇੰਚਾਰਜ ਐੱਸਆਈ ਹਰਜੀਤ ਸਿੰਘ ਵਲੋਂ ਮੁੱਢਲੀ ਤਫ਼ਤੀਸ਼ ਕਰਨ ਉਪਰੰਤ ਕੇਸ ਦਰਜ ਕਰ ਲਿਆ ਹੈ। ਥਾਣਾ ਮੁਖੀ ਭੂਸ਼ਨ ਕੁਮਾਰ ਨੇ ਦੱਸਿਆ ਕਿ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement
Advertisement
Show comments