ਬੋਹਾਨੀ ਵਿੱਚ ਦੁਕਾਨ ’ਤੇ ਗੋਲੀਆਂ ਚਲਾਈਆਂ
ਇੱਥੋਂ ਨੇੜਲੇ ਪਿੰਡ ਬੋਹਾਨੀ ’ਚ ਅੱਜ ਤੜਕੇ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਪਿੰਡ ਦੇ ਸਰਪੰਚ ਦੀ ਦੁਕਾਨ ’ਤੇ ਗੋਲੀਆਂ ਚਲਾ ਦਿੱਤੀਆਂ। ਐੱਸ ਐੱਚ ਓ ਰਾਵਲਪਿੰਡੀ ਮੇਜਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ਾਂ ਨੇ ਰਾਤ ਨੂੰ ਕਰੀਬ 1.40 ਵਜੇ ਸਰਪੰਚ ਭੁਪਿੰਦਰ ਸਿੰਘ...
Advertisement
ਇੱਥੋਂ ਨੇੜਲੇ ਪਿੰਡ ਬੋਹਾਨੀ ’ਚ ਅੱਜ ਤੜਕੇ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਪਿੰਡ ਦੇ ਸਰਪੰਚ ਦੀ ਦੁਕਾਨ ’ਤੇ ਗੋਲੀਆਂ ਚਲਾ ਦਿੱਤੀਆਂ। ਐੱਸ ਐੱਚ ਓ ਰਾਵਲਪਿੰਡੀ ਮੇਜਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ਾਂ ਨੇ ਰਾਤ ਨੂੰ ਕਰੀਬ 1.40 ਵਜੇ ਸਰਪੰਚ ਭੁਪਿੰਦਰ ਸਿੰਘ ਦੀ ਦੁਕਾਨ ਦੇ ਸ਼ਟਰ ’ਤੇ ਕਈ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਪੁਲੀਸ ਨੇੜਲੇ ਇਲਾਕਿਆਂ ਦੇ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਸਰਪੰਚ ਨੇ ਦੱਸਿਆ ਕਿ ਸ਼ਟਰ ’ਤੇ ਕਰੀਬ ਚਾਰ ਗੋਲੀਆਂ ਚਲਾਈਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ 11 ਅਕਤੂਬਰ ਨੂੰ ਵੀ ਇਸੇ ਪਿੰਡ ’ਚ ਦਿਨ ਦਿਹਾੜੇ ਗੋਲੀਬਾਰੀ ਦੀ ਘਟਨਾ ਹੋਈ ਸੀ। ਪਿੰਡ ’ਚ ਦੋ ਵਾਰ ਗੋਲੀਆਂ ਦੀਆਂ ਘਟਨਾਵਾਂ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਐੱਸ ਐੱਚ ਓ ਨੇ ਦੱਸਿਆ ਕਿ ਪੁਲੀਸ ਵਲੋਂ ਇਸ ਸਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Advertisement
Advertisement