DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Raksha Bandhan Celebrated at Central Jail: ਕੇਂਦਰੀ ਜੇਲ੍ਹ ’ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹੀ

ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਤੇ ਹਵਾਲਾਤੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ

  • fb
  • twitter
  • whatsapp
  • whatsapp
featured-img featured-img
ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦੀਆਂ ਨੂੰ ਰੱਖੜੀ ਬੰਨ੍ਹਦੀਆਂ ਹੋਈਆਂ ਭੈਣਾਂ।
Advertisement

ਸਥਾਨਕ ਕੇਂਦਰੀ ਜੇਲ੍ਹ ਵਿੱਚ ਰੱਖੜੀ ਦੇ ਤਿਉਹਾਰ ਮੌਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਅੱਜ ਕੈਦੀਆਂ ਤੇ ਹਵਾਲਾਤੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹੀ ਅਤੇ ਲੰਮੀ ਉਮਰ ਲਈ ਅਰਦਾਸ-ਬੇਨਤੀ ਕਰਦਿਆਂ ਤਿਉਹਾਰ ਨੂੰ ਭਾਵੁਕ ਅਤੇ ਪਰਿਵਾਰਕ ਮਾਹੌਲ ਵਿਚ ਮਨਾਇਆ ਗਿਆ। ਜੇਲ੍ਹ ਪ੍ਰਸ਼ਾਸਨ ਵੱਲੋਂ 224 ਬੰਦੀਆਂ ਦੇ ਕਰੀਬ 500 ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੁਲਾਕਾਤ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਨੂੰ ਭਾਵਨਾਤਮਕ ਤੌਰ ’ਤੇ ਪ੍ਰੇਰਿਆ ਕਿ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਜ਼ਿੰਮੇਵਾਰ ਨਾਗਰਿਕਾਂ ਵਜੋਂ ਰਹਿਣ। ਉਨ੍ਹਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਸਦੀਵੀ ਅਤੇ ਪਵਿੱਤਰ ਰਿਸ਼ਤੇ ਦਾ ਡੂੰਘਾ ਅਹਿਸਾਸ ਕਰਵਾਉਂਦਾ ਹੈ ਅਤੇ ਰੱਖੜੀ ਭੈਣ-ਭਰਾ ਦੀ ਅਟੁੱਟ ਸਾਂਝ ਦਾ ਪ੍ਰਗਟਾਵਾ ਕਰਦੀ ਹੈ। ਸੁਪਰਡੈਂਟ ਐੱਚ ਐੱਸ ਗਿੱਲ ਨੇ ਕੈਦੀਆਂ ਨੂੰ ਰੱਖੜੀ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ।

Advertisement
Advertisement
×