DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Vijay Sampla ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ SIT ਵੱਲੋਂ ਸੰਮਨ ਜਾਰੀ

ਪਾਰਟੀ ਬੈਠਕਾਂ ਦਾ ਹਵਾਲਾ ਦੇ ਕੇ ਵਿਜੇ ਸਾਂਪਲਾ ਵੱਲੋਂ ਪੇਸ਼ੀ ਲਈ ਨਵੀਂ ਤਰੀਕ ਦੀ ਮੰਗ; 'ਆਪ' ਸਰਕਾਰ ’ਤੇ ਬਦਲੇ ਦੀ ਭਾਵਨਾ ਤਹਿਤ ਪਰੇਸ਼ਾਨ ਕਰਨ ਦੇ ਲਾਏ ਦੋਸ਼

  • fb
  • twitter
  • whatsapp
  • whatsapp
featured-img featured-img
ਵਿਜੇ ਸਾਂਪਲਾ ਫਾਈਲ ਫੋਟੋ।
Advertisement

ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਰਤੀ ਜਨਤਾ ਪਾਰਟੀ ਆਗੂ ਵਿਜੇ ਸਾਂਪਲਾ ਨੂੰ ਇੱਕ ਵਾਰ ਫਿਰ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਸੰਮਨ ਭੇਜੇ ਗਏ ਹਨ। ਉਨ੍ਹਾਂ ਨੂੰ 27 ਅਗਸਤ ਨੂੰ ਚੰਡੀਗੜ੍ਹ ਵਿੱਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਸਾਂਪਲਾ ਨੇ ਪਾਰਟੀ ਦੀਆਂ ਪਹਿਲਾਂ ਤੋਂ ਤੈਅ ਬੈਠਕਾਂ ਦਾ ਹਵਾਲਾ ਦਿੰਦੇ ਹੋਏ ਇਸ ਦਿਨ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ ਅਤੇ ਪੇਸ਼ੀ ਲਈ ਕੋਈ ਹੋਰ ਤਰੀਕ ਦੇਣ ਦੀ ਮੰਗ ਕੀਤੀ ਹੈ। ਅੱਜ ਸਵੇਰੇ ਮਾਡਲ ਟਾਊਨ ਥਾਣੇ ਦੀ ਪੁਲੀਸ ਸਾਂਪਲਾ ਨੂੰ ਐੱਸ.ਆਈ.ਟੀ. ਦਾ ਨੋਟਿਸ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਾਣ-ਬੁੱਝ ਕੇ ਭਾਜਪਾ ਆਗੂਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਹ ਮੰਗ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਉਹ ਦਸਤਾਵੇਜ਼ ਸੌਂਪੇ ਜਾਣ, ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਸੰਮਨ ਕੀਤੇ ਜਾ ਰਹੇ ਹਨ, ਪਰ ਅਜੇ ਤੱਕ ਉਹ ਦਸਤਾਵੇਜ਼ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਏ ਗਏ।

Advertisement

ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਨੂੰ ਪੜ੍ਹਨ ਤੋਂ ਬਾਅਦ ਹੀ ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 27 ਅਗਸਤ ਨੂੰ ਪਾਰਟੀ ਦੇ ਕਈ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਹਨ, ਜਿਸ ਕਾਰਨ ਉਹ ਉਸ ਦਿਨ ਐੱਸ.ਆਈ.ਟੀ. ਅੱਗੇ ਪੇਸ਼ ਨਹੀਂ ਹੋ ਸਕਣਗੇ।

Advertisement

Advertisement
×