ਸੀਤਾ ਰਾਮ ਯੇਚੁਰੀ ਅੱਜ ਆਉਣਗੇ ਜੰਡਿਆਲਾ ਮੰਜਕੀ
ਨਿੱਜੀ ਪੱਤਰ ਪ੍ਰੇਰਕ ਜਲੰਧਰ, 29 ਮਈ ਸੀਪੀਆਈ ਐੱਮ ਦੇ ਉਮੀਦਵਾਰ ਪ੍ਰਸ਼ੋਤਮ ਲਾਲ ਬਿਲਗਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੀਤਾ ਰਾਮ ਯੁਚੇਰੀ 30 ਮਈ ਨੂੰ ਜੰਡਿਆਲਾ ਮੰਜਕੀ ਆਉਣਗੇ। ਸੀਪੀਆਈ ਐੱਮ ਦੇ ਪੰਜਾਬ ਯੂਨਿਟ ਦੇ...
Advertisement
ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਮਈ
Advertisement
ਸੀਪੀਆਈ ਐੱਮ ਦੇ ਉਮੀਦਵਾਰ ਪ੍ਰਸ਼ੋਤਮ ਲਾਲ ਬਿਲਗਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੀਤਾ ਰਾਮ ਯੁਚੇਰੀ 30 ਮਈ ਨੂੰ ਜੰਡਿਆਲਾ ਮੰਜਕੀ ਆਉਣਗੇ। ਸੀਪੀਆਈ ਐੱਮ ਦੇ ਪੰਜਾਬ ਯੂਨਿਟ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪਾਰਟੀ ਵੱਲੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਜੰਡਿਆਲਾ ਮੰਜਕੀ ਜ਼ਿਲ੍ਹਾ ਵਿੱਚ ਚੋਣ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ ਸੰਬੋਧਨ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਸੀਪੀਆਈ ਐੱਮ ਦੇ ਉਮੀਦਵਾਰ ਨੂੰ ਜਿਤਾਇਆ ਜਾਵੇ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਉਭਾਰ ਸਕਣ।
Advertisement
×