ਨਿੱਜਰਪੁਰਾ ਟੋਲ ਪਲਾਜ਼ਾ 'ਤੇ ਉੱਤਰ ਪ੍ਰਦੇਸ਼ ਤੋਂ ਆਏ ਝੋਨੇ ਦੇ ਛੇ ਟਰੱਕ ਕਾਬੂ

ਕਿਸਾਨ ਜਥੇਬੰਦੀਆਂ ਨੇ ਤਿੰਨ ਟਰੱਕ ਪੰਜਾਬ ਦੇ ਕੈਬਨਿਟ ਮੰਤਰੀ ਦੇ ਹੋਣ ਦਾ ਕੀਤਾ ਦਾਅਵਾਸਿਮਰਤਪਾਲ ਸਿੰਘ ਬੇਦੀ

ਨਿੱਜਰਪੁਰਾ ਟੋਲ ਪਲਾਜ਼ਾ 'ਤੇ ਉੱਤਰ ਪ੍ਰਦੇਸ਼ ਤੋਂ ਆਏ ਝੋਨੇ ਦੇ ਛੇ ਟਰੱਕ ਕਾਬੂ

ਜੰਡਿਆਲਾ ਗੁਰੂ, 19 ਅਕਤੂਬਰ
ਇਥੋਂ ਦੇ ਨਿੱਜਰਪੁਰਾ ਟੋਲ ਪਲਾਜ਼ਾ ਉੱਤੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਨੇ ਉਤਰ ਪ੍ਰਦੇਸ਼ ਤੋਂ ਆਏ ਝੋਨੇ ਦੇ ਛੇ ਟਰੱਕ ਕਾਬੂ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਆਜ਼ਾਦ ਸੰਘਰਸ਼ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਝੀਤਾ ਨੇ ਦੱਸਿਆ ਅੱਜ ਟੋਲ ਪਲਾਜ਼ਾ ਉੱਤੇ ਧਰਨੇ ਦੌਰਾਨ ਯੂਪੀ ਤੋਂ ਆਏ ਝੋਨੇ ਦੇ ਛੇ ਟਰੱਕ ਕਾਬੂ ਕੀਤੇ ਗਏ, ਜੋ ਯੂਪੀ ਦੇ ਬੁਲੰਦ ਸ਼ਹਿਰ ਅਤੇ ਸਿਤਾਰਗੰਜ ਤੋਂ ਆਏ ਸਨ। ਉਨ੍ਹਾਂ ਦੱਸਿਆ ਇਹ ਟਰੱਕ ਧਰਨੇ ਦੌਰਾਨ ਰਾਤ ਕਰੀਬ ਦੋ ਵਜੇ ਤੋਂ ਲੈ ਕੇ ਸਵੇਰੇ ਸੱਤ ਵਜੇ ਤੱਕ ਘੇਰੇ ਗਏ। ਕਿਸਾਨ ਆਗੂ ਨੇ ਕਿਹਾ ਮੋਦੀ ਸਰਕਾਰ ਰਾਜਾਂ ਨੂੰ ਦਿੱਤੇ ਗਏ ਕੁਝ ਅਧਿਕਾਰ ਖੋਹ ਕੇ ਤਿਨ ਕਾਲੇ ਕਾਨੂੰਨ ਲੈ ਕੇ ਆਈ ਹੈ, ਜਿਸ ਦੀ ਤਾਜ਼ਾ ਮਿਸਾਲ ਦੂਜੇ ਰਾਜਾਂ ਤੋਂ ਆ ਰਹੇ ਝੋਨੇ ਦੇ ਟਰੱਕ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਟਰੱਕਾਂ ਵਿਚੋਂ ਇੱਕ ਬਿਨਾ ਕਾਗਜ਼, ਦੋ ਟਰੱਕ ਕੈਪੀਟਲ ਰਾਈਸ ਮਿੱਲ ਪਿਦੀ ਜ਼ਿਲ੍ਹਾ ਤਰਨ ਤਾਰਨ, ਤਿੰਨ ਟਰੱਕ ਸਟਾਰ ਗਲੋਬਲ ਮਲਟੀਵੈਂਚਰ ਪ੍ਰਾਈਵੇਟ ਲਿਮਟਿਡ ਦੇ ਹਨ, ਜਿਸ ਦੇ ਮਾਲਕ ਪੰਜਾਬ ਦੇ ਕੈਬਨਿਟ ਮੰਤਰੀ ਓਪੀ ਸੋਨੀ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੋਵੇਂ ਮਿਲ ਕੇ ਕਿਸਾਨਾਂ ਨੂੰ ਲੁੱਟ ਰਹੀਆਂ ਹਨ। ਖਬਰ ਲਿਖੇ ਜਾਣ ਤੱਕ ਇਨ੍ਹਾਂ ਟਰੱਕਾਂ ਦੇ ਖਿਲਾਫ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All