ਮੁਕੇਰੀਆਂ: ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿੱਚ ਵਿਦਿਆਰਥੀਆਂ ਦੇ ਹੁਨਰ ਖੋਜ ਮੁਕਾਬਲਿਆਂ ਕਰਵਾਏ ਗਏ। ਪੰਜਾਬ ਸਰਕਾਰ ਵੱਲੋਂ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਨੂੰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਨਾਮ ਤਕਸੀਮ ਕੀਤੇ। ਇਨ੍ਹਾਂ ਮੁਕਾਬਲਿਆਂ ਵਿੱਚ ਸਾਂਗਲਾ ਹਿੱਲਜ਼ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸੁਨੀਲਾ ਰਾਜਪੂਤ ਅਤੇ ਵਾਈਸ ਪ੍ਰਿੰਸੀਪਲ ਰਾਜਕੁਮਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਲੇਖ ਰਚਨਾ, ਰੰਗੋਲੀ, ਭਾਸ਼ਣ ਮੁਕਾਬਲੇ, ਟਾਈਪਿੰਗ, ਸਲੋਗਨ, ਪੋਸਟਰ ਮੇਕਿੰਗ, ਮਹਿੰਦੀ ਆਦਿ ਮੁਕਾਬਲਿਆਂ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਇਨਾਮ ਤਕਸੀਮ ਕੀਤੇ ਗਏ। ਪ੍ਰਿੰਸੀਪਲ ਸੁਨੀਲਾ ਰਾਜਪੂਤ ਨੇ ਵਿਦਿਆਰਥੀਆਂ ਨੂੰ ਨਸ਼ਿਆਂ, ਮੋਬਾਈਲ ਦੀ ਦੁਰਵਰਤੋਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ