ਜਵਾਈ ਵੱਲੋਂ ਸਾਥੀਆਂ ਨਾਲ ਸਹੁਰੇ ਪਰਿਵਾਰ ’ਤੇ ਹਮਲਾ
ਪਤਨੀ ਨਾਲ ਝਗੜ ਕਾਰਨ ਪਤੀ ਨੇ ਆਪਣੇ ਦਰਜਨ ਦੇ ਕਰੀਬ ਸਾਥੀਆਂ ਨਾਲ ਸਹੁਰਾ ਪਰਿਵਾਰ ’ਤੇ ਹਮਲਾ ਕਰ ਦਿੱਤਾ ਅਤੇ ਦੋ ਪੁੱਤਰਾਂ ਨੂੰ ਜਬਰੀ ਚੁੱਕ ਕੇ ਲੈ ਗਿਆ। ਇਸ ਹਮਲੇ ਵਿੱਚ ਔਰਤ ਜ਼ਖ਼ਮੀ ਹੋ ਗਈ। ਪੀੜਤ ਪਰਿਵਾਰ ਵੱਲੋਂ ਫ਼ੋਨ ਕੀਤੇ ਜਾਣ...
Advertisement
ਪਤਨੀ ਨਾਲ ਝਗੜ ਕਾਰਨ ਪਤੀ ਨੇ ਆਪਣੇ ਦਰਜਨ ਦੇ ਕਰੀਬ ਸਾਥੀਆਂ ਨਾਲ ਸਹੁਰਾ ਪਰਿਵਾਰ ’ਤੇ ਹਮਲਾ ਕਰ ਦਿੱਤਾ ਅਤੇ ਦੋ ਪੁੱਤਰਾਂ ਨੂੰ ਜਬਰੀ ਚੁੱਕ ਕੇ ਲੈ ਗਿਆ। ਇਸ ਹਮਲੇ ਵਿੱਚ ਔਰਤ ਜ਼ਖ਼ਮੀ ਹੋ ਗਈ। ਪੀੜਤ ਪਰਿਵਾਰ ਵੱਲੋਂ ਫ਼ੋਨ ਕੀਤੇ ਜਾਣ ਮਗਰੋਂ ਡੀਐੱਸਪੀ ਤੇ ਸਦਰ ਥਾਣੇ ਮੁਖੀ ਘਟਨਾ ਸਥਾਨ ’ਤੇ ਪਹੁੰਚ ਗਏ। ਪੀੜਤ ਦਿਲਪ੍ਰੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਅਤੇ ਸਹੁਰੇ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਹ ਆਪਣੇ ਨਾਨਕੇ ਘਰ ਆ ਗਈ ਸੀ। ਉਸ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਦੇ ਕਰੀਬ ਉਸ ਦੇ ਪਤੀ ਆਪਣੇ ਸਾਥੀਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੇ ਦੋ ਪੁੱਤਰਾਂ ਨੂੰ ਚੁੱਕ ਕੇ ਲੈ ਗਿਆ। ਡੀਐੱਸਪੀ ਸਿਟੀ ਮੋਹਨ ਸਿੰਘ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ । ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।
Advertisement
Advertisement
×