ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ਵਾਰਡ ਨੰਬਰ 12 ਬਲਾਚੌਰ (ਮਹਿੰਦੀਪੁਰ) ਵਿੱਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਆਗੂ ਜਸਪਾਲ ਸਿੰਘ ਭਾਟ ਨੂੰ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਉਰਫ ਵਲੈਤੀ ਨੇ ਘਰ ਵਿੱਚ ਹੀ ਝਗੜੇ ਦੌਰਾਨ ਆਪਣੀ ਲਾਇਸੈਂਸੀ ਰਾਈਫਲ ਨਾਲ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖਮੀ ਹੋਏ ਜਸਪਾਲ ਸਿੰਘ ਭਾਟ ਨੂੰ ਸਿਵਲ ਹਸਪਤਾਲ ਬਲਾਚੌਰ ਵਿੱਚ ਲਿਜਾਇਆ ਗਿਆ, ਜਿੱਥੋਂ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਸਬੰਧੀ ਡੀਐੱਸਪੀ (ਬਲਾਚੌਰ) ਤਰਲੋਚਨ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਖ਼ਿਲਾਫ਼ ਥਾਣਾ ਸਿਟੀ ਬਲਾਚੌਰ ਵਿੱਚ ਕੇਸ ਦਰਜ ਕਰਕੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਘਟਨਾ ’ਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।