ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਤੋਂ 27 ਅਕਤੂਬਰ ਤੱਕ ਹੋਣ ਵਾਲੇ ਸਲਾਨਾ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ 21ਵਾਂ ਸਮਾਗਮ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਫਤਿਹਗੜ੍ਹ ਉਰਫ ਸੁੱਧਾ ਮਾਜਰਾ ਵਿੱਚ ਕਰਵਾਇਆ ਗਿਆ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗਿਆਨੀ ਸਰਬਜੀਤ ਸਿੰਘ ਢੋਟੀਆਂ, ਸੰਤ ਹਰਬੰਸ ਸਿੰਘ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦਾ ਸਨਮਾਨ ਮੁੱਖ ਗ੍ਰੰਥੀ ਰਾਹੀਂ ਕੀਤਾ ਗਿਆ। ਸੁਸਾਇਟੀ ਨੂੰ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਲਈ ਗਿਆਨੀ ਕੁਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਮੰਚ ਸੰਚਾਲਨ ਤਰਲੋਚਨ ਸਿੰਘ ਖਟਕੜ ਕਲਾਂ ਨੇ ਕੀਤਾ।