ਪੱਤਰ ਪ੍ਰੇਰਕ
ਮੁਕੇਰੀਆਂ, 29 ਅਪਰੈਲ
ਪਦਮਸ੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਰਕਾਰਾਂ ਵਲੋਂ ਪਾਣੀ ਤੇ ਵਾਤਾਵਰਣ ਦੀ ਸੰਭਾਲ ਲਈ ਬਣਾਈਆਂ ਗਈਆਂ ਨੀਤੀਆਂ ਨਾਕਾਫੀ ਹਨ ਅਤੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਨੀਤੀਆਂ ਦੀ ਲੋੜ ਹੈ। ਉਹ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਵਿੱਚ ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਆਈ.ਕਿਊ.ਏ.ਸੀ ਦੇ ਨਿਰਦੇਸ਼ਾਂ ‘ਤੇ ਐੱਨ.ਐੱਸ.ਐੱਸ ਅਤੇ ਸੈਪ ਕਮੇਟੀ ਵਲੋਂ ‘ਪਹਿਲਾ ਪਾਣੀ ਜੀਉ ਹੈ ਜਿਤ ਹਰਿਆ ਹਰ ਕੋਇ’ ਵਿਸ਼ੇ ਉੱਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਨ ਆਏ ਸਨ। ਪ੍ਰੋਗਰਾਮ ਦੇ ਸ਼ੁਰੂ ਵਿੱਚ ਕਾਲਜ ਪ੍ਰਿੰਸੀਪਲ ਡਾ. ਬਰਾੜ ਨੇ ਸੰਤ ਸੀਚੇਵਾਲ ਦੀ ਸ਼ਖਸੀਅਤ ਬਾਰੇ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪਾਣੀ ਤੇ ਵਾਤਾਵਰਣ ਦੀ ਸੰਭਾਲ ਲਈ ਸਰਕਾਰ ਦੀਆਂ ਨੀਤੀਆਂ ‘ਤੇ ਟੇਕ ਨਾ ਰੱਖ ਕੇ ਵਿਅਕਤੀਗਤ ਪੱਧਰ ’ਤੇ ਆਮ ਲੋਕਾਂ ਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈ। ਇਸ ਮੌਕੇ ਸੈਪ ਕਮੇਟੀ ਦੇ ਮੈਂਬਰ ਡਾ. ਸੁਖਵਿੰਦਰ ਕੌਰ ਦੁਆਰਾ ਸੈਪ ਕਮੇਟੀ ਦੀਆਂ ਸਾਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਗਈ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਪ੍ਰੋ. ਸੋਨੀਆ ਦੇਵੀ ਅਤੇ ਆਈ.ਕਿਊ.ਏ. ਸੀ. ਦੇ ਕੋਆਰਡੀਨੇਟਰ ਡਾ. ਮੀਤੂ ਮਹਾਜਨ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ।