ਸ਼ਹਾਦਤ ਨੂੰ ਸਮਰਪਿਤ ਭਾਸ਼ਣ ਮੁਕਾਬਲੇ
                    ਭਾਰਤ ਵਿਕਾਸ ਪਰਿਸ਼ਦ ਦੀ ਬਲਾਚੌਰ ਸ਼ਾਖਾ ਨੇ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵਿਧਾਇਕਾ ਸੰਤੋਸ਼ ਕਟਾਰੀਆ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਰਾਣਾ ਤੇ...
                
        
        
    
                 Advertisement 
                
 
            
        ਭਾਰਤ ਵਿਕਾਸ ਪਰਿਸ਼ਦ ਦੀ ਬਲਾਚੌਰ ਸ਼ਾਖਾ ਨੇ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵਿਧਾਇਕਾ ਸੰਤੋਸ਼ ਕਟਾਰੀਆ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਰਾਣਾ ਤੇ ਬਾਬਾ ਬਲਰਾਜ ਪੰਜਾਬ ਕਾਂਸਟੀਚਿਊਐਂਟ ਕਾਲਜ ਦੇ ਪ੍ਰੋਫੈਸਰਾਂ ਵੱਲੋਂ ਦੀਪ ਜਗਾਉਣ ਨਾਲ ਹੋਈ। ਇਸ ਤੋਂ ਬਾਅਦ, ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰਾਸ਼ਟਰੀ ਗਾਣ ਮੁਕਾਬਲੇ ਵਿੱਚ ਹਿੱਸਾ ਲਿਆ, ਹਿੰਦੀ ਅਤੇ ਸੰਸਕ੍ਰਿਤ ਵਿੱਚ ਸੁੰਦਰ ਦੇਸ਼ ਭਗਤੀ ਦੇ ਗੀਤ ਗਾਏ। ‘ਗੁਰੂ ਵੰਦਨ’ ਵਿਦਿਆਰਥੀ ਸਨਮਾਨ ਪ੍ਰੋਗਰਾਮ ਤਹਿਤ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਚੰਦਰੇਸ਼ ਸ਼ੋਰੀ ਨੇ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
                 Advertisement 
                
 
            
        
                 Advertisement 
                
 
            
        