DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖੇਡਾਂ ਜੀਵਨ ਦਾ ਅਹਿਮ ਅੰਗ: ਸੁੱਖੀ

ਵਿਧਾਇਕ ਡਾ. ਸੁਖਵਿੰਦਰ ਸੁੱਖੀ ਵੱਲੋਂ ਮਸ਼ਾਲ ਮਾਰਚ ਦਾ ਸਵਾਗਤ

  • fb
  • twitter
  • whatsapp
  • whatsapp
Advertisement

‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਦਾ ਬੰਗਾ ਵਿਖੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਬਹੁਤ ਹੀ ਸ਼ਾਨਦਾਰ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਸਪੋਰਟਸ ਚੇਅਰਪਰਸਨ ਬੰਗਾ ਭੁੱਲਰ, ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ, ਅਥਲੀਟ ਅਤੇ ਹੋਰ ਪਤਵੰਤੇ ਮੌਜੂਦ ਰਹੇ।

ਮਸ਼ਾਲ ਦਾ ਪੂਰੇ ਮਾਣ-ਸਨਮਾਨ ਨਾਲ ਸਵਾਗਤ ਕੀਤਾ ਗਿਆ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਮਸ਼ਾਲ ਨੂੰ ਮਾਣ-ਸਨਮਾਨ ਸਹਿਤ ਅਗਲੇ ਪੜਾਅ ਜਲੰਧਰ ਜ਼ਿਲ੍ਹੇ ਵੱਲ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ ਅਤੇ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Advertisement

Advertisement
Advertisement
×