DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖੇਡਾਂ ਵਤਨ ਪੰਜਾਬ ਦੀਆਂ: Torch Relay ਅੰਮ੍ਰਿਤਸਰ ਪੁੱਜੀ

ਸ਼ਾਨਦਾਰ ਸਵਾਗਤ ਮਗਰੋਂ ਤਰਨ ਤਾਰਨ ਲਈ ਰਵਾਨਾ

  • fb
  • twitter
  • whatsapp
  • whatsapp
featured-img featured-img
ਮਸ਼ਾਲ ਰਿਲੇਅ ਦਾ ਅੰਮ੍ਰਿਤਸਰ ਵਿੱਚ ਪੁੱਜਣ ’ਤੇ ਸਵਾਗਤ ਕਰਦੇ ਹੋਏ ਪਤਵੰਤੇ।
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਇਨ੍ਹਾਂ ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਪ੍ਰਤੀ ਉਤਸ਼ਾਹ ਅਤੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਟਾਰਚ ਰਿਲੇਅ ਕਰਵਾਇਆ ਜਾ ਰਿਹਾ ਹੈ। ਇਹ ਟਾਰਚ ਰਿਲੇਅ 12 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਤੋਂ ਸ਼ੁਰੂ ਹੋਈ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਅੱਜ ਜ਼ਿਲ੍ਹਾ ਗੁਰਦਾਸਪੁਰ ਤੋਂ ਜ਼ਿਲ੍ਹਾ ਅੰਮ੍ਰਿਤਸਰ ਪਹੁੰਚੀ। ਇਸ ਉਪਰੰਤ ਟਾਰਚ ਰਿਲੇਅ ਨੂੰ ਜ਼ਿਲ੍ਹਾ ਅੰਮ੍ਰਿਤਸਰ ਤੋਂ ਜ਼ਿਲ੍ਹਾ ਤਰਨ ਤਾਰਨ ਲਈ ਰਵਾਨਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਪਲਵੀ ਮਿਸ਼ਰਾ ਨੇ ਦੱਸਿਆ ਕਿ ਟਾਰਚ ਰਿਲੇਅ ਨੂੰ ਅੱਜ ਪਿੰਡ ਜੈਂਤੀਪੁਰ ਤੋਂ ਪ੍ਰਾਪਤ ਕੀਤਾ ਗਿਆ। ਇਸ ਤੋਂ ਬਾਅਦ ਟਾਰਚ ਰਿਲੇਅ ਵੇਰਕਾ ਬਾਈਪਾਸ ਚੌਕ ਤੋਂ ਬਟਾਲਾ ਰੋਡ ਰਾਹੀਂ ਫੋਰ ਐਸ ਚੌਕ, ਨਾਵਲਟੀ ਚੌਕ ਹੁੰਦੀ ਹੋਈ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਸਥਿਤ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਪਹੁੰਚੀ। ਟਾਰਚ ਰਿਲੇਅ ਦੇ ਗੁਰੂ ਨਾਨਕ ਸਟੇਡੀਅਮ ਪਹੁੰਚਣ ’ਤੇ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਇਸ ਦਾ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਏ ਸਵਾਗਤੀ ਸਮਾਰੋਹ ਵਿੱਚ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ (ਅਰਜੁਨਾ ਐਵਾਰਡੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਸ੍ਰੀ ਜੇ ਐੱਸ ਰਾਹੁਲ, ਚੇਅਰਮੈਨ, ਸਪੋਰਟਸ ਵੈਲਫੇਅਰ ਬੋਰਡ ਸ਼ਾਮਲ ਹੋਏ। ਮੁੱਖ ਮਹਿਮਾਨ ਵੱਲੋਂ ਇਸ ਮੌਕੇ ਵੇਟਲਿਫਟਿੰਗ ਦੇ ਕੌਮਾਂਤਰੀ ਖਿਡਾਰੀ ਸੁਨੀਲ ਸਿੰਘ ਅਤੇ ਜਿਮਨਾਸਟਿਕ ਦੀ ਕੌਮਾਂਤਰੀ ਖਿਡਾਰਨ ਪ੍ਰੀਤੀ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਪੱਲਵੀ ਮਿਸ਼ਰਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਪੰਜਾਬ ਦੇ ਖਿਡਾਰੀਆਂ ਲਈ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਵੱਡੇ ਪੱਧਰ ’ਤੇ ਪ੍ਰਦਰਸ਼ਿਤ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਟਾਰਚ ਰਿਲੇਅ ਰਾਹੀਂ ਖੇਡਾਂ ਪ੍ਰਤੀ ਲੋਕਾਂ, ਖਾਸ ਕਰਕੇ ਨੌਜਵਾਨਾਂ ਵਿੱਚ ਜੋਸ਼ ਅਤੇ ਉਤਸ਼ਾਹ ਪੈਦਾ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਸਵਾਗਤੀ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ, ਕੋਚਾਂ ਅਤੇ ਖੇਡ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ।

Advertisement

Advertisement
Advertisement
×