DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sports Park Inauguration: ਚੱਕ ਕਾਸਮ ਵਿੱਚ ਖੇਡ ਪਾਰਕ ਦਾ ਉਦਘਾਟਨ

ਇੱਥੋਂ ਨੇੜਲੇ ਪਿੰਡ ਚੱਕ ਕਾਸਮ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਪਾਰਕ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਕੀਤਾ। ਪਾਰਕ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਬਣਨ ਨਾਲ...

  • fb
  • twitter
  • whatsapp
  • whatsapp
featured-img featured-img
ਪਾਰਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ।
Advertisement

ਇੱਥੋਂ ਨੇੜਲੇ ਪਿੰਡ ਚੱਕ ਕਾਸਮ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਪਾਰਕ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਕੀਤਾ। ਪਾਰਕ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਬਣਨ ਨਾਲ ਪਿੰਡ ਦੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਤੇ ਸਰੀਰਕ ਗਤੀਵਿਧੀਆਂ ਲਈ ਢੁਕਵੀਂ ਥਾਂ ਮਿਲੇਗੀ।

ਇਸ ਮੌਕੇ ਵਿਧਾਇਕ ਘੁੰਮਣ ਨੇ ਦੱਸਿਆ ਕਿ ਇਹ ਦਸੂਹਾ ਹਲਕੇ ਦਾ 29ਵਾਂ ਖੇਡ ਪਾਰਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਪਿੰਡਾਂ ਵਿੱਚ ਇਸ ਪੱਧਰ ’ਤੇ ਖੇਡ ਪਾਰਕ ਬਣਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਚੇਅਰਮੈਨ ਕੇ. ਪੀ. ਸੰਧੂ, ਸਰਪੰਚ ਬਿਕਰਮ ਸਿੰਘ, ਪੰਚ ਕੁਲਵਿੰਦਰ ਸਿੰਘ, ਗੁਰਨਾਮ ਸਿੰਘ, ਪ੍ਰੀਤਮ ਕੌਰ, ਮਨਦੀਪ ਕੌਰ, ਚਰਨਜੀਤ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਮਾਸਟਰ ਗੁਰਦਿਆਲ ਸਿੰਘ, ਸੁਰਜੀਤ ਸਿੰਘ, ਕੈਪਟਨ ਗੁਰਮੁਖ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ ਤੇ ਦਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

Advertisement

Advertisement
Advertisement
×