ਸਟੇਟ ਪਬਲਿਕ ਸਕੂਲ ਨੂੰ ਤੀਜਾ ਸਥਾਨ
ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੈਥ ਔਰੀਗਾਮੀ ਮੁਕਾਬਲੇ ’ਚ ਸਟੇਟ ਪਬਲਿਕ ਸਕੂਲ ਸ਼ਾਹਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ ਨਰੋਤਮ...
Advertisement
ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੈਥ ਔਰੀਗਾਮੀ ਮੁਕਾਬਲੇ ’ਚ ਸਟੇਟ ਪਬਲਿਕ ਸਕੂਲ ਸ਼ਾਹਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ ਨਰੋਤਮ ਸਿੰਘ ਤੇ ਉੱਪ ਪ੍ਰਧਾਨ ਡਾ ਗਗਨਦੀਪ ਕੌਰ ਦੀ ਅਗਵਾਈ ਹੇਠ ਮੁਕਾਬਲੇ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ 35 ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਦੀਆ ਗਰਗ ਤੇ ਸੱਤਵੀਂ ਦੀ ਅੰਮ੍ਰਿਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Advertisement
Advertisement
