ਅਵਾਰਾ ਪਸ਼ੂ: ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ

ਅਵਾਰਾ ਪਸ਼ੂ: ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ

ਪੱਤਰ ਪ੍ਰੇਰਕ
ਹੁਸ਼ਿਆਰਪੁਰ,13 ਅਗਸਤ

ਗਊਆਂ ਦੀ ਭਲਾਈ ਅਤੇ ਅਵਾਰਾ ਪਸ਼ੂਆਂ ਦੇ ਮੁੱਦੇ ’ਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਥਾਨਕ ਸਰਕਾਰ ਵਿਭਾਗ ਦੇ ਮੁੱਖ ਸਕੱਤਰ ਅਤੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਨੋਟਿਸ ਜਾਰੀ ਕਰਕੇ 9 ਅਕਤੂਬਰ ਤੱਕ ਰਿਪੋਰਟ ਮੰਗ ਲਈ ਹੈ। ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪਸ਼ੂ ਧਨ ਦੀ ਸੰਭਾਲ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੇ ਜਾਣ ਦਾ ਮਾਮਲਾ ਉਠਾਉਂਦਿਆਂ ਕਮਿਸ਼ਨ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ। ਸ੍ਰੀ ਖੰਨਾ ਨੇ ਗਊਆਂ ਦੀ ਬੇਕਦਰੀ ਅਤੇ ਅਵਾਰਾ ਪਸ਼ੂਆਂ ਕਾਰਨ ਨਿੱਤ ਦਿਨ ਦੀਆਂ ਸੜਕ ਦੁਰਘਟਨਾਵਾਂ ਅਤੇ ਫ਼ਸਲਾਂ ਦੇ ਨੁਕਸਾਨ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

ਮਨੁੱਖੀ ਅਧਿਕਾਰ ਕਮਿਸ਼ਨ ਨੇ ਜਿੱਥੇ ਸਥਾਨਕ ਸਰਕਾਰ ਦੇ ਮੁੱਖ ਸਕੱਤਰ ਤੋਂ ਅਵਾਰਾ ਪਸ਼ੂਆਂ ਦੀ ਗਿਣਤੀ, ਉਨ੍ਹਾਂ ਕਾਰਨ ਹੋਏ ਹਾਦਸਿਆਂ ਅਤੇ ਇਕੱਤਰ ਕੀਤੇ ਗਊ ਸੈਸ ਦੀ ਜਾਣਕਾਰੀ ਮੰਗੀ ਹੈ, ਉੱਥੇ ਡਿਪਟੀ ਕਮਿਸ਼ਨਰਾਂ ਤੋਂ ਕੈਟਲ ਪਾਊਂਡਾਂ ਅਤੇ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਚੁੱਕੇ ਕਦਮਾਂ ਦੀ ਜਾਣਕਾਰੀ ਮੰਗੀ ਹੈ। ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਤੋਂ ਇਹ ਵੀ ਪੁੱਛਿਆ ਗਿਆ ਹੈ ਕਿ ਕੀ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਜ਼ਿਲ੍ਹਿਆਂ ਵਿੱਚ ਕੋਈ ਕਮੇਟੀਆਂ ਬਣਾਈਆਂ ਗਈਆਂ ਹਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All