DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

kapurthala ਵਿੱਚ ਆਵਾਰਾ ਕੁੱਤਿਆਂ ਦਾ ਕਹਿਰ; 8 ਸਾਲਾ ਬੱਚੇ ਦੀ ਮੌਤ

ਖੇਤਾਂ ਵਿੱਚ ਖਾਣਾ ਦੇਣ ਗਏ ਬੱਚੇ ਨੂੰ ਵੱਢਿਆ

  • fb
  • twitter
  • whatsapp
  • whatsapp
Advertisement

ਕਪੂਰਥਲਾ ਜ਼ਿਲ੍ਹੇ ਵਿੱਚ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਗਿੱਲਾਂ ਗਾਖਲਾਂ ਵਿੱਚ ਆਵਾਰਾ ਕੁੱਤਿਆਂ ਨੇ 8 ਸਾਲ ਦੇ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਇਸ ਬੱਚੇ ਦੀ ਪਛਾਣ ਇਤਵਾਰੀ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਾ ਆਪਣੀ ਮਾਂ ਨਾਲ ਖੇਤਾਂ ਵਿੱਚ ਕੰਮ ਕਰ ਰਹੇ ਆਪਣੇ ਪਿਤਾ ਨੂੰ ਰੋਟੀ ਦੇਣ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਚਾ ਥੋੜ੍ਹੀ ਦੇਰ ਲਈ ਨੇੜਲੇ ਖੇਤ ਵਿੱਚ ਗਿਆ ਤਾਂ ਉੱਥੇ ਘੁੰਮ ਰਹੇ ਪੰਜ ਆਵਾਰਾ ਕੁੱਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਕੁੱਤਿਆਂ ਦੇ ਵੱਢਣ ਕਾਰਨ ਬੱਚੇ ਦੇ ਸਰੀਰ ’ਤੇ ਕਈ ਡੂੰਘੇ ਜ਼ਖ਼ਮ ਹੋ ਗਏ।

ਬੱਚੇ ਦੀਆਂ ਚੀਕਾਂ ਸੁਣ ਕੇ ਜਦੋਂ ਮਾਪੇ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਬੱਚੇ ਨੂੰ ਕੁੱਤਿਆਂ ਤੋਂ ਛੁਡਵਾਇਆ ਪਰ ਤਦ ਤੱਕ ਬੱਚੇ ਦਾ ਕਾਫੀ ਖੂਨ ਵਹਿ ਚੁੱਕਾ ਸੀ। ਉਸ ਨੂੰ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਬੱਚੇ ਦੀ ਮੌਤ ਹੋ ਗਈ। ਇਹ ਪੀੜਤ ਪਰਿਵਾਰ ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਪੰਜਾਬ ਵਿੱਚ ਆਲੂਆਂ ਦੇ ਖੇਤਾਂ ਵਿੱਚ ਮਜ਼ਦੂਰੀ ਕਰਨ ਆਇਆ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸਥਾਨਕ ਲੋਕਾਂ ਵਿੱਚ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।

Advertisement

Advertisement
Advertisement
×