DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲੰਧਰ ਪੱਛਮੀ ’ਚ ਸਟਰੀਟ ਲਾਈਟਾਂ ਦਾ ਉਦਘਾਟਨ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ ਨਾਖਾ ਵਾਲੇ ਬਾਗ ਤੋਂ ਨਕੋਦਰ ਰੋਡ ਤੱਕ ਅਤੇ ਘਾਹ ਮੰਡੀ ਤੋਂ ਕੋਟ ਸਦੀਕ ਨਹਿਰ ਤੱਕ ਨਵੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ...

  • fb
  • twitter
  • whatsapp
  • whatsapp
featured-img featured-img
ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ। -ਫੋਟੋ: ਸੱਖੋਵਾਲੀਆ
Advertisement

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ ਨਾਖਾ ਵਾਲੇ ਬਾਗ ਤੋਂ ਨਕੋਦਰ ਰੋਡ ਤੱਕ ਅਤੇ ਘਾਹ ਮੰਡੀ ਤੋਂ ਕੋਟ ਸਦੀਕ ਨਹਿਰ ਤੱਕ ਨਵੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ 4.66 ਕਰੋੜ ਦੇ ਇਸ ਪ੍ਰਾਜੈਕਟ ਤਹਿਤ 6 ਹਜ਼ਾਰ ਸਟਰੀਟ ਲਾਈਟ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਨਕੋਦਰ ਰੋਡ ਤੋਂ ਨਾਖਾ ਵਾਲਾ ਬਾਗ ਤੱਕ, ਤਿਲਕ ਨਗਰ, ਦਸਮੇਸ਼ ਨਗਰ ਤੱਕ ਅਤੇ ਤੂਰ ਐਨਕਲੇਵ ਵਾਲੇ ਪਾਸੇ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ ਲੱਗਣ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਈ ਹੈ। ਕੈਬਨਿਟ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।

ਵਿਧਾਇਕ ਨੇ ਸੜਕ ਦਾ ਨੀਂਹ ਪੱਥਰ ਰੱਖਿਆ

ਬਟਾਲਾ (ਦਲਬੀਰ ਸੱਖੋਵਾਲੀਆ): ਪਿੰਡ ਥਿੰਦ ਧਾਰੀਵਾਲ ’ਚ ‘ਆਪ’ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੁਰਦੁਆਰਾ ਸਾਹਿਬ ਬਾਬਾ ਡੰਡੇ ਵਾਲੇ ਤੋਂ ਦੁਨੀਆਂ ਸੰਧੂ ਪੁਲ ਤੱਕ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ’ਤੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ਹੋਰ ਮੋਹਤਬਰ ਹਾਜ਼ਰ ਸਨ। ਵਿਧਾਇਕ ਕਲਸੀ ਨੇ ਦੱਸਿਆ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਕੰਮ ਜੰਗੀ ਪੱਧਰ ’ਤੇ ਜਾਰੀ ਹਨ। ਇਸ ਮੌਕੇ ਸਰਪੰਚ ਸਵਰਣ ਸਿੰਘ, ਸਰਪੰਚ ਹਰਪਿੰਦਰ ਸਿੰਘ ਭਿੰਦਾ ਤੇ ਸਰਪੰਚ ਕਰਮ ਸਿੰਘ ਆਦਿ ਹਾਜ਼ਰ ਸਨ।

Advertisement
Advertisement
×