ਪੱਤਰ ਪ੍ਰੇਰਕ
ਗੜ੍ਹਸ਼ੰਕਰ, 16 ਸਤੰਬਰ
ਸੀਪੀਐੱਮ ਦੀ ਕੇਂਦਰੀ ਕਮੇਟੀ ਦੇ ਸੱਦੇ ’ਤੇ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ ਅਤੇ ਤਹਿਸੀਲ ਸਕੱਤਰ ਹਰਭਜਨ ਸਿੰਘ ਅਟਵਾਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਇਲਾਕੇ ਦੇ ਪਿੰਡ ਬੋੜਾ, ਦੁੱਗਰੀ,ਚੱਕ ਫੁੱਲੂ ਅਤੇ ਚੱਕ ਗੁੱਜਰਾਂ ਵਿੱਚ ਲੋਕਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਕਥਿਤ ਤੌਰ ’ਤੇ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਲਾਕਾ ਵਾਸੀਆਂ ਨੂੰ ਲਾਮਬੰਦ ਕੀਤਾ। ਇਸ ਮੌਕ ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿਹਾ ਖਾਣ ਪੀਣ ਦੀਆਂ ਵਸਤਾਂ ਅਤੇ ਸੇਵਾਵਾਂ ਦੀਆਂ ਕੀਮਤਾਂ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਹੀ ਤੇਜ਼ੀ ਨਾਲ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਖਾਣ ਪੀਣ ਦੀਆਂ ਵਸਤਾਂ ਵੀ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ’ਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਆਗੂਆਂ ਨੇ ਇਲਾਕਾ ਵਾਸੀਆਂ ਨੂੰ 24 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਪੁੱਜਣ ਅਤੇ ਸਰਕਾਰ ਦੀਆਂ ਕਥਿਤ ਜਨਤਾ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਲਾਮਬੰਦ ਹੋਣ ਦੀ ਅਪੀਲ ਕੀਤੀ।