ਸੜਕ ਹਾਦਸੇ ’ਚ ਰੇਹੜੀ ਚਾਲਕ ਦੀ ਮੌਤ
ਇਥੇ ਮੋਗਾ ਕੌਮੀ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਜੁਗਾੜੂ ਰੇਹੜੀ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ। ਜਰਨੈਲ ਸਿੰਘ ਵਾਸੀ ਨਿਊਂ ਕਰਤਾਰ ਨਗਰ ਸ਼ਾਹਕੋਟ ਨੇ ਦੱਸਿਆ ਕਿ ਉਸ ਦਾ ਪਿਤਾ ਤਰਸੇਮ ਸਿੰਘ ਜੁਗਾੜੂ...
Advertisement
ਇਥੇ ਮੋਗਾ ਕੌਮੀ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਜੁਗਾੜੂ ਰੇਹੜੀ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ। ਜਰਨੈਲ ਸਿੰਘ ਵਾਸੀ ਨਿਊਂ ਕਰਤਾਰ ਨਗਰ ਸ਼ਾਹਕੋਟ ਨੇ ਦੱਸਿਆ ਕਿ ਉਸ ਦਾ ਪਿਤਾ ਤਰਸੇਮ ਸਿੰਘ ਜੁਗਾੜੂ ਰੇਹੜੀ ’ਤੇ ਮਜ਼ਦੂਰੀ ਕਰਦਾ ਸੀ। ਉਹ ਸ਼ਾਹਕੋਟ ਤੋਂ ਚੱਕ ਬਾਹਮਣੀਆਂ ਦਾ ਸਾਮਾਨ ਲੈ ਕੇ ਜਾ ਰਿਹਾ ਸੀ। ਜਦੋਂ ਉਹ ਪਿੰਡ ਬਾਜਵਾ ਕਲਾਂ ਦੇ ਨਜ਼ਦੀਕ ਪੁੱਜਾ ਤਾਂ ਪਿਛੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਜੁਗਾੜੂ ਰੇਹੜੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਤਰਸੇਮ ਸਿੰਘ ਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕੀਤੀ ਜਾਵੇਗੀ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
×

