DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੀਵਰੇਜ ਬੰਦ ਹੋਣ ਕਾਰਨ ਗਲੀਆਂ ’ਚ ਪਾਣੀ ਭਰਿਆ

ਇਥੋਂ ਦੇ ਮੁਹੱਲਾ ਪਲਾਹੀ ਗੇਟ ਵਿੱਚ ਸੀਵਰੇਜ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਪੱਕਾ...

  • fb
  • twitter
  • whatsapp
  • whatsapp
featured-img featured-img
ਮੁਹੱਲਾ ਪਲਾਹੀ ਗੇਟ ਵਿੱਚ ਗਲੀਆਂ ’ਚ ਭਰਿਆ ਗੰਦਾ ਪਾਣੀ। -ਫੋਟੋ: ਚਾਨਾ
Advertisement

ਇਥੋਂ ਦੇ ਮੁਹੱਲਾ ਪਲਾਹੀ ਗੇਟ ਵਿੱਚ ਸੀਵਰੇਜ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ।

ਗੱਲਬਾਤ ਕਰਦਿਆਂ ਰੋਹਿਤ ਸੇਠੀ, ਅਮਿਤ, ਭੂਸ਼ਨ ਲਾਲ, ਵੰਸ਼, ਬਲਵਿੰਦਰ, ਰਵੀ, ਰਾਕੇਸ਼, ਵਿਪਨ ਕੁਮਾਰ, ਆਰਤੀ ਆਦਿ ਨੇ ਕਿਹਾ ਕਿ ਸੀਵਰੇਜ ਜਾਮ ਦੀ ਸਮੱਸਿਆ ਕਾਫ਼ੀ ਪੁਰਾਣੀ ਹੈ ਜਿਸ ਕਾਰਨ ਗੰਦਾ ਪਾਣੀ ਗਲੀਆਂ ਤੇ ਸੜਕਾਂ ’ਤੇ ਖੜ੍ਹਾ ਰਹਿੰਦਾ ਹੈ ਅਤੇ ਘਰਾਂ ’ਚ ਆਉਣਾ-ਜਾਣਾ ਬਹੁਤ ਮੁਸ਼ਕਲ ਹੋ ਗਿਆ ਹੈ। ਇਸ ਦੇ ਨਾਲ ਹੀ ਮੱਖੀਆਂ ਤੇ ਮੱਛਰਾਂ ਦੀ ਭਰਮਾਰ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

Advertisement

ਉਨ੍ਹਾਂ ਕਿਹਾ ਕਿ ਇਲਾਕੇ ਦੇ ਕੌਂਸਲਰ ਵੀ ਇਸ ਦਾ ਹੱਲ ਕਰਵਾਉਣ ’ਚ ਅਸਫ਼ਲ ਹੀ ਨਜ਼ਰ ਆ ਰਹੇ ਹਨ। ਉਨ੍ਹਾਂ ਨਿਗਮ ਕਮਿਸ਼ਨਰ ਦੇ ਨਾਮ ’ਤੇ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ।

Advertisement

Advertisement
×