ਸੂਬੇ ਦੀ ਤਰੱਕੀ ਲਈ ਅਕਾਲੀ ਦਲ ਦੀ ਮਜ਼ਬੂਤੀ ਜ਼ਰੂਰੀ ਕਰਾਰ
ਪੱਤਰ ਪ੍ਰੇਰਕ
ਮੁਕੇਰੀਆਂ, 30 ਜੂਨ
ਨੇੜਲੇ ਪਿੰਡ ਮੰਝਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪਾਰਟੀ ਦੇ ਮੀਤ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਵੀ ਸ਼ਿਰਕਤ ਕੀਤੀ। ਜ਼ਿਲ੍ਹਾ ਪ੍ਰਧਾਨ ਲਖਵਿੰਦਰ ਲੱਖੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਹਿੱਤਾਂ ਦੀ ਲੜਾਈ ਲੜ ਰਹੀ ਹੈ। ਸੂਬੇ ਦੀ ਤਰੱਕੀ, ਭਾਈਚਾਰਕ ਸਾਂਝ ਅਤੇ ਪੰਜਾਬੀਅਤ ਦੀ ਰਾਖੀ ਲਈ ਪਾਰਟੀ ਨੇ ਹਮੇਸ਼ਾਂ ਬੱਝਵੀ ਲੜਾਈ ਲੜੀ ਹੈ। ਪੰਜਾਬ ਦੀ ਕਿਸਾਨੀ ਨੂੰ ਉੱਚਾ ਚੁੱਕਣ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ। ਇਸ ਮੌਕੇ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ, ਜਸਵਿੰਦਰ ਸਿੰਘ ਬਿੱਟੂ ਅਤੇ ਜਥੇਦਾਰ ਸੰਤੋਖ ਸਿੰਘ ਡਾਲੋਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਮਰਜੀਤ ਸਿੰਘ ਨੁਸ਼ਿਹਰਾ ਪੱਤਣ, ਨਰਿੰਦਰ ਸਿੰਘ ਮਹਿਤਪੁਰ, ਸੁਰਜੀਤ ਸਿੰਘ ਐਮਾਂਮਾਂਗਟ, ਨਵਦੀਪ ਸਿੰਘ ਹੈਪੀ, ਜਥੇਦਾਰ ਮੋਹਨ ਸਿੰਘ, ਰਵਿੰਦਰ ਸਿੰਘ ਡੀਐਸਪੀ ਤੇ ਹਿੰਮਤ ਸਿੰਘ ਆਦਿ ਵੀ ਹਾਜ਼ਰ ਸਨ।