ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 18 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਟਿਕਟਾਂ ਦੀ ਕੀਤੀ ਗਈ ਵੰਡ ਦਾ ਜੋ ਵੀ ਵਿਰੋਧ ਕਰੇਗਾ, ਉਸ ਨੂੰ ਹਮੇਸ਼ਾ ਲਈ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ। ਇਹ ਚਿਤਾਵਨੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਪਾਰਟੀ ਵੱਲੋਂ ਵਿਧਾਨ ਸਭਾ ਹਲਕਿਆਂ ਤੋਂ ਐਲਾਨੇ ਗਏ ਉਮੀਦਵਾਰਾਂ ਨਾਲ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਬੱਬੇਹਾਲੀ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਦੀਨਾਨਗਰ ਸੀਟ ਤੋਂ ਬਸਪਾ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਬਾਕੀ ਹਲਕਿਆਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਹਨ। ਕੁਝ ਹਲਕਿਆਂ ਵਿੱਚ ਪਾਰਟੀ ਆਗੂ ਉਮੀਦਵਾਰਾਂ ਦਾ ਸਮਰਥਨ ਨਹੀਂ ਕਰ ਰਹੇ ਜਿਨ੍ਹਾਂ ਖ਼ਿਲਾਫ਼ ਹਾਈ ਕਮਾਂਡ ਅਨੁਸ਼ਾਸਨੀ ਕਾਰਵਾਈ ਕਰੇਗੀ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ, ਲਖਬੀਰ ਸਿੰਘ ਲੋਧੀਨੰਗਲ, ਗੁਰਇਕਬਾਲ ਸਿੰਘ ਮਾਹਲ ਮੌਜੂਦ ਸਨ।