ਜਲੰਧਰ, (ਪਾਲ ਸਿੰਘ ਨੌਲੀ):ਕਮਿਸ਼ਨਰੇਟ ਪੁਲੀਸ ਜਲੰਧਰ ਵੱਲੋਂ ਸੁਤੰਤਰਤਾ ਦਿਵਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲੀਸ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਕਮਿਸ਼ਨਰੇਟ ਪੁਲੀਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।