DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਤਾ ਕਲਸਾ ਨਗਰ ਦਾ ਉਜਾੜਾ ਰੋਕਣ ਲਈ ਸੰਘਰਸ਼

ਕਰੀਬ 40 ਸਾਲਾਂ ਤੋਂ ਵਸੇ ਮਾਤਾ ਕਲਸਾ ਨਗਰ ਨੂੰ ਢਹਿ-ਢੇਰੀ ਕਰਨ ਲਈ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਅਤੇ ਰਿਹਾਇਸ਼ੀਆਂ ਨੂੰ ਨੋਟਿਸ ਜਾਰੀ ਕਰਨ ਕਰਕੇ ਚਿੰਤਾ ਵਿੱਚ ਬੈਠੇ ਲੋਕਾਂ ਨਾਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਅੱਜ ਹਾਅ ਦਾ ਨਾਅਰਾ ਮਾਰਿਆ। ਸ਼੍ਰੋਮਣੀ ਅਕਾਲੀ ਦਲ...

  • fb
  • twitter
  • whatsapp
  • whatsapp
featured-img featured-img
ਮਾਤਾ ਕਲਸਾ ਨਗਰ ਨੂੰ ਬਚਾਉਣ ਲਈ ਲਗਾਏ ਧਰਨੇ ਦੌਰਾਨ ਬੈਠੇ ਆਗੂ। -ਫੋਟੋ: ਮਲਕੀਅਤ
Advertisement

ਕਰੀਬ 40 ਸਾਲਾਂ ਤੋਂ ਵਸੇ ਮਾਤਾ ਕਲਸਾ ਨਗਰ ਨੂੰ ਢਹਿ-ਢੇਰੀ ਕਰਨ ਲਈ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਅਤੇ ਰਿਹਾਇਸ਼ੀਆਂ ਨੂੰ ਨੋਟਿਸ ਜਾਰੀ ਕਰਨ ਕਰਕੇ ਚਿੰਤਾ ਵਿੱਚ ਬੈਠੇ ਲੋਕਾਂ ਨਾਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਅੱਜ ਹਾਅ ਦਾ ਨਾਅਰਾ ਮਾਰਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਸੀਨੀਅਰ ਕਾਂਗਰਸੀ ਆਗੂ ਅਮ੍ਰਿਤਪਾਲ ਭੌਂਸਲੇ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਕਲੇਰ, ਲੋਕ ਇਨਸਾਫ਼ ਮੰਚ ਤਹਿਸੀਲ ਫਿਲੌਰ ਦੇ ਜਰਨੈਲ ਫਿਲੌਰ ਅਤੇ ਹੋਰ ਆਗੂਆਂ ਵਲੋਂ ਮਾਤਾ ਕਲਸਾ ਨਗਰ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕੀਤਾ। ਆਗੂਆਂ ਨੇ ਮਾਤਾ ਕਲਸਾ ਨਗਰ ਦਾ ਉਜਾੜਾ ਰੋਕਣ ਲਈ ਗਰੀਬ ਪਰਿਵਾਰਾਂ ਦੇ ਨਾਲ ਖੜ੍ਹਨ ਦਾ ਯਕੀਨ ਦਿਵਾਇਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਗਰੀਬਾਂ ਨੂੰ ਉਜਾੜਨ ਦਾ ਫ਼ੈਸਲਾ ਰੱਦ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਪਹਿਲਾ ਕੱਲ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਆਪਣੇ ਮੁਕਾਮੀ ਆਗੂਆਂ ਨੂੰ ਹਦਾਇਤ ਕੀਤੀ ਸੀ ਕਿ ਜੇ ਸ਼ਨਿਚਰਵਾਰ ਨੂੰ ਇਸ ਇਲਾਕੇ ਨੂੰ ਉਜਾੜਨ ਦੀ ਕਾਰਵਾਈ ਹੁੰਦੀ ਹੈ ਤਾਂ ਉਹ ਅੱਗੇ ਹੋ ਕੇ ਸੰਘਰਸ਼ ਕਰਨਗੇੇ। ਅੱਜ ਸ਼ਾਮ ਤੱਕ ਉਜਾੜਨ ਦੀ ਕੋਈ ਕਾਰਵਾਈ ਨਹੀਂ ਹੋਈ। ਧਰਨੇ ਉਪਰੰਤ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹ ਲਈਆਂ। ਇਸ ਦੌਰਾਨ ਸ਼ਾਮ ਵੇਲੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਉਹ ਐਤਵਾਰ ਨੂੰ ਦਿੱਲੀ ਜਾ ਰਹੇ ਹਨ, ਜਿਥੇ ਉਹ ਕੇਂਦਰੀ ਮੰਤਰੀ ਨਿਤਨ ਗਡਕਰੀ ਨਾਲ ਗੱਲਬਾਤ ਕਰਨਗੇ, ਜਿੱਥੋਂ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement
Advertisement
×