ਵਿਦਿਆਰਥੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ
ਪੱਤਰ ਪ੍ਰੇਰਕ ਜਲੰਧਰ, 20 ਜੂਨ ਮੁਹੱਲਾ ਕੋਟ ਦਾ ਰਹਿਣ ਵਾਲਾ ਨੌਜਵਾਨ ਤਨਿਸ਼ ਦੇਰ ਰਾਤ ਤਿੰਨ ਨੌਜਵਾਨਾਂ ਦੇ ਹਮਲੇ ਤੋਂ ਬਾਅਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਤਨਿਸ਼ ਨੂੰ ਪਹਿਲਾਂ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਹਾਲਤ ਨਾਜ਼ੁਕ ਹੋਣ ਤੋਂ ਬਾਅਦ...
Advertisement
ਪੱਤਰ ਪ੍ਰੇਰਕ
ਜਲੰਧਰ, 20 ਜੂਨ
Advertisement
ਮੁਹੱਲਾ ਕੋਟ ਦਾ ਰਹਿਣ ਵਾਲਾ ਨੌਜਵਾਨ ਤਨਿਸ਼ ਦੇਰ ਰਾਤ ਤਿੰਨ ਨੌਜਵਾਨਾਂ ਦੇ ਹਮਲੇ ਤੋਂ ਬਾਅਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਤਨਿਸ਼ ਨੂੰ ਪਹਿਲਾਂ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਉਸ ਨੂੰ ਦੂਜੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਤਨਿਸ਼ ਦੇ ਪਿਤਾ ਸੁਰਿੰਦਰ ਬੱਬਰ ਨੇ ਦੱਸਿਆ ਕਿ ਤਨਿਸ਼ ਨੂੰ ਉਸ ਦੇ ਦੋਸਤ ਰਿਸ਼ੂ ਦਾ ਫੋਨ ਆਇਆ ਸੀ ਕਿ ਅੱਜ ਉਸ ਦਾ ਜਨਮਦਿਨ ਹੈ। ਜਦੋਂ ਉਨ੍ਹਾਂ ਦਾ ਪੁੱਤਰ, ਜੋ ਕਿ ਡੀਏਵੀ ਵਿੱਚ ਪੜ੍ਹਦਾ ਸੀ, ਜਨਮਦਿਨ ਦੀ ਪਾਰਟੀ ਵਿੱਚ ਜਾ ਰਿਹਾ ਸੀ ਤਾਂ ਰਾਹ ਵਿੱਚ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਸਿਰ ’ਤੇ ਬੁਰੀ ਤਰ੍ਹਾਂ ਹਮਲਾ ਕਰ ਦਿੱਤਾ। ਇਸ ਸਬੰਧੀ ਥਾਣਾ-5 ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਿਤਾ ਨੇ ਕਿਹਾ ਕਿ ਤਨਿਸ਼ ’ਤੇ ਹਮਲਾ ਕਰਨ ਵਾਲਿਆਂ ਦਾ ਰਿਸ਼ੂ ਨਾਲ ਝਗੜਾ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Advertisement