Bhikhiwind Road Accident: ਹਾਦਸੇ ਵਿੱਚ ਵਿਦਿਆਰਥਣ ਦੀ ਮੌਤ
ਭਿੱਖੀਵਿੰਡ ਦੇ ਸੂਆ ਪੁਲ ਬਘਿਆੜੀ ਨੇੜੇ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਘਰਿਆਲਾ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ ਹੈ। ਉਹ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿੱਚ ਪੜ੍ਹਦੀ ਸੀ। ਦੋ ਦਿਨ ਪਹਿਲਾਂ...
Advertisement
ਭਿੱਖੀਵਿੰਡ ਦੇ ਸੂਆ ਪੁਲ ਬਘਿਆੜੀ ਨੇੜੇ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਘਰਿਆਲਾ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ ਹੈ। ਉਹ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿੱਚ ਪੜ੍ਹਦੀ ਸੀ। ਦੋ ਦਿਨ ਪਹਿਲਾਂ ਪਿੰਡ ਠੱਠੀ ਸੋਹਲ ਨੂੰ ਜਾਂਦੀ ਸੜਕ ’ਤੇ ਐਕਟਿਵਾ ਅਤੇ ਕਾਰ ਦਰਮਿਆਨ ਹੋਈ ਟੱਕਰ ਵਿੱਚ ਐਕਟਿਵਾ ਚਲਾ ਰਹੇ ਬਲਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਪਿੱਛੇ ਬੈਠੀ ਮਨਪ੍ਰੀਤ ਗੰਭੀਰ ਜ਼ਖ਼ਮੀ ਹੋ ਗਈ ਸੀ। ਇਸ ਘਟਨਾ ਨਾਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਦੋ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਇਲਾਕਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਸੜਕ ’ਤੇ ਆਵਾਜਾਈ ਸੁਚਾਰੂ ਬਣਾਉਣ ਲਈ ਤੁਰੰਤ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
Advertisement
Advertisement
×

